ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ

07:01 AM Sep 17, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 16 ਸਤੰਬਰ
ਸਿਹਤ ਵਿਭਾਗ ਦੀਆਂ ਟੀਮ ਨੇ ਅੱਜ ਵੱਖ-ਵੱਖ ਦੁਕਾਨਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈ ਕੇ ਲੈਬੋਰਟਰੀ ਨੂੰ ਜਾਂਚ ਲਈ ਭੇਜੇ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਫੂਡ ਸੇਫ਼ਟੀ ਟੀਮ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਲਈ ਝਬਾਲ ਅਤੇ ਗੱਗੂਬੋਆ ਵਿੱਚ ਚੈਕਿੰਗ ਕੀਤੀ ਗਈ ਅਤੇ ਫੂਡ ਬਿਜ਼ਨੈੱਸ ਅਪਰੇਟਰਾਂ ਤੋਂ 11 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਐਨਰਜੀ ਡ੍ਰਰਿੰਕ ਨਾ ਵੇਚਣ ਦੀ ਸਖਤ ਹਦਾਇਤ ਕੀਤੀ। ਨਾਲ ਹੀ ਲੋਕਾਂ ਨੂੰ ਜਾਗਰੂਕ ਕਰਦਿਆਂ ਹੋਏ ਕੋਈ ਵੀ ਸਾਮਾਨ ਖ਼ਰੀਦਣ ਤੋਂ ਪਹਿਲਾਂ ਉਸ ਦੀ ਐਕਸਪਾਇਰੀ ਤੇ ਵਾਰਨਿੰਗ ਚੰਗੀ ਤਰ੍ਹਾਂ ਪੜ੍ਹ ਲਈ ਜਾਵੇ।

Advertisement

Advertisement