1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਟਾਈਟਲਰ ਖ਼ਿਲਾਫ਼ ਸੁਣਵਾਈ ਹੁਣ 30 ਨੂੰ
09:09 PM Jun 23, 2023 IST
ਨਵੀਂ ਦਿੱਲੀ, 8 ਜੂਨ
Advertisement
ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਦਾਇਰ ਚਾਰਜਸ਼ੀਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ ਕਿ ਉਹ ਫਾਈਲ ਦੀ ਘੋਢ ਕਰਨਗੇ ਤੇ ਇਸ ਤੋਂ ਬਾਅਦ ਢੁਕਵੇਂ ਹੁਕਮ ਜਾਰੀ ਕੀਤੇ ਜਾਣਗੇ। ਮਾਮਲੇ ਦੀ ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ।
Advertisement
Advertisement