For the best experience, open
https://m.punjabitribuneonline.com
on your mobile browser.
Advertisement

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ’ਚ ਸੁਣਵਾਈ 26 ਤੱਕ ਟਲੀ

07:50 AM Jun 19, 2024 IST
ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ’ਚ ਸੁਣਵਾਈ 26 ਤੱਕ ਟਲੀ
Advertisement

ਸੁਲਤਾਨਪੁਰ, 18 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਐੱਮਪੀ/ਐੱਮਐੱਲਏ ਅਦਾਲਤ ਵਿੱਚ ਅੱਜ ਹੋਣ ਵਾਲੀ ਸੁਣਵਾਈ ਜੱਜ ਛੁੱਟੀ ’ਤੇ ਹੋਣ ਕਾਰਨ ਟਲ ਗਈ ਹੈ। ਰਾਹੁਲ ਖ਼ਿਲਾਫ਼ ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੈ ਮਿਸ਼ਰਾ ਵੱਲੋਂ ਦਰਜ ਕਰਵਾਇਆ ਗਿਆ ਸੀ। ਮੁਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸਬੰਧਤ ਜੱਜ ਸ਼ੁਭਮ ਵਰਮਾ ਨੇ 7 ਜੂਨ ਨੂੰ ਇਸ ਮਾਮਲੇ ਦੀ ਸੁਣਵਾਈ 18 ਜੂਨ ਨੂੰ ਤੈਅ ਕੀਤੀ ਸੀ। ਮਾਣਹਾਨੀ ਦੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ 20 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement