ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਾਈਟਲਰ ਖ਼ਿਲਾਫ਼ ਕੇਸ ਦੀ ਸੁਣਵਾਈ 13 ਅਕਤੂਬਰ ਨੂੰ

10:31 PM Sep 20, 2023 IST

ਨਵੀਂ ਦਿੱਲੀ, 20 ਸਤੰਬਰ
ਦਿੱਲੀ ਦੇ ਸਿੱਖ ਵਿਰੋਧੀ ਦੰਗਿਆਂ (1984) ਦੌਰਾਨ ਪੁਲ ਬੰਗਸ਼ ’ਤੇ ਹੋਈਆਂ ਹੱਤਿਆਵਾਂ ਦੇ ਕੇਸ ਵਿਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਤੈਅ ਕਰਨ ਬਾਰੇ ਅਦਾਲਤ 13 ਅਕਤੂਬਰ ਨੂੰ ਸੁਣਵਾਈ ਸ਼ੁਰੂ ਕਰੇਗੀ। ਵਿਸ਼ੇਸ਼ ਜੱਜ ਵਿਕਾਸ ਢੁੱਲ ਜਿਨ੍ਹਾਂ ਅੱਜ ਮਾਮਲੇ ਦੀ ਸੁਣਵਾਈ ਸ਼ੁਰੂ ਕਰਨੀ ਸੀ, ਨੇ ਮੁਲਜ਼ਮ ਵੱਲੋਂ ਪੇਸ਼ ਹੋਏ ਵਕੀਲ ਦੀ ਅਪੀਲ ਉਤੇ ਮਾਮਲੇ ਨੂੰ ਮੁਲਤਵੀ ਕਰ ਦਿੱਤਾ। ਵਕੀਲ ਨੇ ਕਿਹਾ ਕਿ ਉਨ੍ਹਾਂ ਕੇਸ ਨਾਲ ਜੁੜੇ ਕੁਝ ਦਸਤਾਵੇਜ਼ਾਂ ਦੀਆਂ ਕਾਪੀਆਂ ਸਬੰਧਤ ਅਥਾਰਿਟੀ ਤੋਂ ਹਾਸਲ ਕਰਨੀਆਂ ਹਨ। ਸੁਣਵਾਈ ਦੌਰਾਨ ਅੱਜ ਟਾਈਟਲਰ ਅਦਾਲਤ ਵਿਚ ਹਾਜ਼ਰ ਸੀ। ਸੀਬੀਆਈ ਨੇ ਇਸ ਮੌਕੇ ਕੋਈ ਇਤਰਾਜ਼ ਨਹੀਂ ਕੀਤਾ ਤੇ ਜੱਜ ਨੇ ਸੁਣਵਾਈ ਅੱਗੇ ਪਾ ਦਿੱਤੀ। -ਪੀਟੀਆਈ

Advertisement

Advertisement
Advertisement