ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ’ਚ ਕੋਲਕਾਤਾ ਕਾਂਡ ਨਾਲ ਜੁੜੇ ਮਾਮਲੇ ਦੀ ਸੁਣਵਾਈ ਅੱਜ

06:47 AM Sep 09, 2024 IST
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਡਾਕਟਰ ਨਾਲ ਕਥਿਤ ਜਬਰ-ਜਨਾਹ ਤੇ ਉਸ ਦੀ ਮੌਤ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਣੀ ਹੈ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ ਕਾਰਜ ਸੂਚੀ ਮੁਤਾਬਕ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦਾ ਬੈਂਚ ਮਾਮਲੇ ’ਤੇ 9 ਸਤੰਬਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਖ਼ੁਦ ਨੋਟਿਸ ਲੈਂਦੇ ਹੋਏ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ’ਚ ਇਕ ਅਰਜ਼ੀ ਦਾਇਰ ਕਰ ਕੇ ਦੋਸ਼ ਲਾਇਆ ਸੀ ਕਿ ਹਸਪਤਾਲ ਦੀ ਸੁਰੱਖਿਆ ਲਈ ਤਾਇਨਾਤ ਸੀਆਈਐੱਸਐੱਫ ਨੂੰ ਸਾਜੋ-ਸਾਮਾਨ ਸਬੰਧੀ ਸਹਾਇਤਾ ਦੇਣ ਵਿੱਚ ਪੱਛਮੀ ਬੰਗਾਲ ਦੀ ਸਰਕਾਰ ਨਾਮੁਆਫੀਯੋਗ ਅਸਹਿਯੋਗ ਕਰ ਰਹੀ ਹੈ। ਆਪਣੀ ਅਰਜ਼ੀ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਤ੍ਰਿਣਮੂਲ ਕਾਂਗਰਸ ਸਰਕਾਰ ਦੇ ਕਥਿਤ ਅਸਹਿਯੋਗ ਨੂੰ ‘ਵਿਵਸਥਾਗਤ ਖਾਮੀ ਦਾ ਲੱਛਣ’ ਦੱਸਿਆ ਹੈ ਅਤੇ ਸੂਬਾ ਅਥਾਰਿਟੀਜ਼ ਨੂੰ ਸੀਆਈਐੱਸਐੱਫ ਨੂੰ ਪੂਰਾ ਸਹਿਯੋਗ ਦੇਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। -ਪੀਟੀਆਈ
Advertisement
Advertisement