ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਚਿੰਗ ਸੈਂਟਰ ਹਾਦਸੇ ਦੇ ਮਾਮਲੇ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

07:39 AM Oct 21, 2024 IST

ਨਵੀਂ ਦਿੱਲੀ: ਕੌਮੀ ਰਾਜਧਾਨੀ ਸਥਿਤ ਇੱਕ ਕੋਚਿੰਗ ਸੈਂਟਰ ’ਚ ਜੁਲਾਈ ਮਹੀਨੇ ਸਿਵਲ ਸੇਵਾ ਦੀ ਤਿਆਰੀ ਕਰ ਰਹੇ ਤਿੰਨ ਸਿੱਖਿਆਰਥੀਆਂ ਦੀ ਮੌਤ ਮਾਮਲੇ ਦੀ ਸੁਪਰੀਮ ਕੋਰਟ 21 ਅਕਤੂਬਰ ਨੂੰ ਸੁਣਵਾਈ ਕਰੇਗਾ। ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਰਾਓਜ਼ ਆਈਏਐੱਸ ਸਟੱਡੀ ਸਰਕਲ ਦੀ ਬੇਸਮੈਂਟ ’ਚ ਮੀਂਹ ਦਾ ਪਾਣੀ ਭਰਨ ਕਾਰਨ ਸਿਵਲ ਸੇਵਾ ਦੀ ਤਿਆਰੀ ਕਰ ਰਹੇ ਤਿੰਨ ਸਿੱਖਿਆਰਥੀ ਡੁੱਬ ਗਏ ਸਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 21 ਅਕਤੂਬਰ ਦੇ ਕੇਸਾਂ ਦੀ ਸੂਚੀ ਅਨੁਸਾਰ ਜਸਟਿਸ ਸੂਰਿਆਕਾਂਤ ਤੇ ਜਸਟਿਸ ਉੱਜਲ ਭੁਈਆਂ ਦਾ ਬੈਂਚ ਇਸ ਕੇਸ ਦੀ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਨੇ ਕੇਸ ਦੀ ਜਾਂਚ ਕਰ ਰਹੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕਮੇਟੀ ਨੂੰ 20 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਅੰਤਰਿਮ ਰਿਪੋਰਟ ਪੇਸ਼ ਕਰੇ। -ਪੀਟੀਆਈ

Advertisement

Advertisement