For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ’ਚ ਸੰਦੇਸ਼ਖਲੀ ਮਾਮਲੇ ਦੀ ਸੁਣਵਾਈ ਅੱਜ

06:35 AM Apr 29, 2024 IST
ਸੁਪਰੀਮ ਕੋਰਟ ’ਚ ਸੰਦੇਸ਼ਖਲੀ ਮਾਮਲੇ ਦੀ ਸੁਣਵਾਈ ਅੱਜ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਸੰਦੇਸ਼ਖਲੀ ’ਚ ਜ਼ਮੀਨ ਹੜੱਪਣ ਤੇ ਜਬਰੀ ਵਸੂਲੀ ਦੇ ਮਾਮਲਿਆਂ ਦੀ ਅਦਾਲਤ ਦੀ ਨਿਗਰਾਨੀ ਹੇਠ ਚੱਲ ਰਹੀ ਸੀਬੀਆਈ ਜਾਂਚ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ’ਤੇ 29 ਅਪਰੈਲ ਨੂੰ ਸੁਣਵਾਈ ਕਰੇਗਾ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਸੰਦੀਪ ਮਹਿਤਾ ਦਾ ਬੈਂਚ ਮਾਮਲੇ ’ਤੇ ਸੁਣਵਾਈ ਕਰੇਗਾ। ਅਪਰੈਲ ਦੇ ਦੂਜੇ ਹਫ਼ਤੇ ਪਾਸ ਇੱਕ ਹੁਕਮ ’ਚ ਕਲਕੱਤਾ ਹਾਈ ਕੋਰਟ ਨੇ ਸੀਬੀਆਈ ਨੂੰ ਇੱਕ ਵਿਸ਼ੇਸ਼ ਜਾਂਚ ਟੀਮ ਬਣਾਉਣ ਮਗਰੋਂ ਮਾਮਲੇ ’ਚ ਆਪਣੀ ਜਾਂਚ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਸੀ। ਚੀਫ ਜਸਟਿਸ ਟੀਐੱਸ ਸ਼ਿਵਗਣਨਮ ਤੇ ਜਸਟਿਸ ਹਿਰਨਮਯ ਭੱਟਾਚਾਰੀਆ ਦੇ ਡਿਵੀਜ਼ਨ ਬੈਂਚ ਨੇ ਜਾਂਚ ਏਜੰਸੀ ਨੂੰ ਵਿਸਥਾਰਤ ਰਿਪੋਰਟ ਸੌਂਪਣ ਲਈ ਕਿਹਾ ਹੈ। -ਆਈਏਐੱਨਐੱਸ

Advertisement

Advertisement
Author Image

sukhwinder singh

View all posts

Advertisement
Advertisement
×