ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਟੀ ਬਿਊਟੀਫੁੱਲ ਵਿੱਚ ਗਰਮੀ ਦਾ ਕਹਿਰ ਜਾਰੀ

07:29 AM Jun 11, 2024 IST
ਜ਼ੀਰਕਪੁਰ ਵਿੱਚ ਫਲਾਂ ਨੂੰ ਗਰਮੀ ਦੀ ਮਾਰ ਤੋਂ ਬਚਾਉਣ ਪਾਣੀ ਛਿੜਕਦਾ ਹੋਇਆ ਇੱਕ ਵਿਕਰੇਤਾ। -ਫੋਟੋ: ਨਿਤਿਨ ਮਿੱਤਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਗਰਮੀ ਘਟਣ ਦਾ ਨਾਮ ਹੀ ਨਹੀਂ ਲੈ ਰਹੀ ਹੈ। ਇੱਥੇ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਲਗਾਤਾਰ ਦੂਜੇ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ ਹੈ। ਗਰਮੀ ਤੇ ਲੂ ਕਰ ਕੇ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 4.3 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਹਾਲਾਂਕਿ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 0.6 ਡਿਗਰੀ ਸੈਲਸੀਅਸ ਘੱਟ 25.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਗਰਮੀ ਦਾ ਕਹਿਰ ਚੰਡੀਗੜ੍ਹ ਦੇ ਨਾਲ-ਨਾਲ ਗੁਆਂਢੀ ਸ਼ਹਿਰ ਮੁਹਾਲੀ ਤੇ ਪੰਚਕੂਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਮੁਹਾਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜਦੋਂਕਿ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸੇ ਕਰ ਕੇ ਉਨ੍ਹਾਂ ਨੇ ਲੋਕਾਂ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤੱਕ ਲੋੜ ਪੈਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ। ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਿਰ ਢਕ ਕੇ ਨਿਕਲਣ ਦੀ ਅਪੀਲ ਕੀਤੀ।
ਚੰਡੀਗੜ੍ਹ ਵਿੱਚ ਗਰਮੀ ਵਧਣ ਕਰ ਕੇ ਸੈਲਾਨੀ ਵੀ ਆਮ ਨਾਲੋਂ ਘੱਟ ਗਿਣਤੀ ਵਿੱਚ ਪਹੁੰਚ ਰਹੇ ਹਨ। ਇਸੇ ਕਰ ਕੇ ਸ਼ਹਿਰ ਦੀ ਸੁਖਨਾ ਝੀਲ, ਰੌਕ ਗਾਰਡਨ ਤੇ ਰੋਜ਼ ਗਾਰਡਨ ਵੀ ਖਾਲੀ ਪਏ ਹਨ। ਇੱਥੇ ਸਵੇਰ ਤੇ ਸ਼ਾਮ ਸਮੇਂ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਵੱਧ ਰਹੀ ਗਰਮੀ ਕਰ ਕੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਵੀ ਸੰਨਾਟਾ ਪਸਰਿਆ ਹੈ। ਚੰਡੀਗੜ੍ਹ ਦਾ ਦਿਲ ਕਿਹਾ ਜਾਣ ਵਾਲੇ ਸੈਕਟਰ-17 ਵਿੱਚ ਵੀ ਦਿਨ ਭਰ ਸੁੰਨ ਪਸਰੀ ਪਈ ਹੈ, ਜਿੱਥੇ ਆਮ ਦਿਨਾਂ ਦੇ ਮੁਕਾਬਲੇ ਘੱਟ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।

Advertisement

ਜੂਨ ਵਿੱਚ 90 ਫ਼ੀਸਦੀ ਘੱਟ ਪਿਆ ਮੀਂਹ

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਜੂਨ 2024 ਦੇ ਪਹਿਲੇ 10 ਦਿਨਾਂ ਵਿੱਚ ਆਮ ਨਾਲੋਂ 90.4 ਫ਼ੀਸਦ ਘੱਟ ਮੀਂਹ ਪਿਆ ਹੈ। ਜਾਣਕਾਰੀ ਅਨੁਸਾਰ ਪਹਿਲੀ ਤੋਂ 10 ਜੂਨ ਤੱਕ ਸ਼ਹਿਰ ਵਿੱਚ ਸਿਰਫ਼ 3.2 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਆਮ ਨਾਲੋਂ 90 ਫ਼ੀਸਦ ਘੱਟ ਹੈ। ਉਨ੍ਹਾਂ ਕਿਹਾ ਕਿ ਜੂਨ ਦੇ ਪਹਿਲੇ 10 ਦਿਨਾਂ ਵਿੱਚ 30 ਐੱਮਐੱਮ ਦੇ ਕਰੀਬ ਮੀਂਹ ਪੈਣ ਦੀ ਸੰਭਾਵਨਾ ਹੁੰਦੀ ਹੈ, ਪਰ ਇਸ ਵਾਰ ਮੀਂਹ ਆਮ ਨਾਲੋਂ ਘੱਟ ਪਿਆ ਹੈ।

Advertisement
Advertisement
Advertisement