For the best experience, open
https://m.punjabitribuneonline.com
on your mobile browser.
Advertisement

ਸਿਟੀ ਬਿਊਟੀਫੁਲ ਵਿੱਚ ਗਰਮੀ ਦਾ ਕਹਿਰ ਜਾਰੀ

06:41 AM Jul 22, 2024 IST
ਸਿਟੀ ਬਿਊਟੀਫੁਲ ਵਿੱਚ ਗਰਮੀ ਦਾ ਕਹਿਰ ਜਾਰੀ
ਜ਼ੀਰਕਪੁਰ ਵਿੱਚ ਗਰਮੀ ਤੋਂ ਬਚਣ ਲਈ ਮੂੰਹ ਢਕ ਕੇ ਤੇ ਛਤਰੀਆਂ ਲੈ ਕੇ ਜਾਂਦੀਆਂ ਹੋਈਆਂ ਔਰਤਾਂ। -ਫੋਟੋ: ਨਿਤਿਨ ਮਿੱਤਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਮੌਨਸੂਨ ਦੀ ਮੱਠੀ ਰਫ਼ਤਾਰ ਕਰ ਕੇ ਹੁੰਮਸ ਭਰੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੁਪਹਿਰ ਸਮੇਂ ਅਸਮਾਨ ਵਿੱਚ ਕਾਲੀ ਘਟਾ ਛਾ ਗਈ ਸੀ, ਜਿਸ ਤੋਂ ਬਾਅਦ ਸ਼ਹਿਰ ਵਿੱਚ ਕਿਣ-ਮਿਣ ਹੋਈ ਪਰ ਉਹ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਾ ਦਿਵਾ ਸਕੀ। ਬਲਕਿ ਕਿਣ-ਮਿਣ ਤੋਂ ਬਾਅਦ ਹੁੰਮਸ ਵਧ ਗਈ, ਇਸ ਕਰ ਕੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ 22, 23, 24, 25 ਤੇ 26 ਜੁਲਾਈ ਨੂੰ ਬੱਦਲਵਾਈ ਰਹਿ ਸਕਦੀ ਹੈ ਅਤੇ ਕਿਤੇ-ਕਿਤੇ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 29.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਵੀ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Advertisement

ਚੰਡੀਗੜ੍ਹ ਵਿੱਚ 45.9 ਫ਼ੀਸਦ ਘੱਟ ਪਿਆ ਮੀਂਹ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਹਿਲੀ ਜੂਨ ਤੋਂ ਅੱਜ ਸ਼ਾਮ ਤੱਕ 180.3 ਐੱਮਐੱਮ ਮੀਂਹ ਪਿਆ ਹੈ, ਜੋ ਆਮ ਨਾਲੋਂ 45.9 ਫ਼ੀਸਦ ਘੱਟ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਵਿੱਚ 260 ਐੱਮਐੱਮ ਦੇ ਕਰੀਬ ਮੀਂਹ ਪੈਣਾ ਚਾਹੀਦਾ ਸੀ।

Advertisement
Author Image

Advertisement
Advertisement
×