For the best experience, open
https://m.punjabitribuneonline.com
on your mobile browser.
Advertisement

ਅਗਲੇ ਪੰਜ ਦਿਨ ਤੱਕ ਜਾਰੀ ਰਹੇਗਾ ਗਰਮੀ ਦਾ ਕਹਿਰ

06:32 AM Apr 23, 2024 IST
ਅਗਲੇ ਪੰਜ ਦਿਨ ਤੱਕ ਜਾਰੀ ਰਹੇਗਾ ਗਰਮੀ ਦਾ ਕਹਿਰ
Advertisement

ਨਵੀਂ ਦਿੱਲੀ: ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਅੱਜ ਇੱਥੇ ਕਿਹਾ ਕਿ ਪੂਰਬੀ ਭਾਰਤ ਦੇ ਵੱਡੇ ਹਿੱਸੇ ਵਿੱਚ ਅਗਲੇ ਪੰਜ ਦਿਨ ਲੂ ਵਗੇਗੀ। ਪੱਛਮੀ ਬੰਗਾਲ, ਉੜੀਸਾ, ਝਾਰਖੰਡ ਅਤੇ ਬਿਹਾਰ ਦੇ ਕੁੱਝ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ ਅਤੇ ਇਹ ਇਸ ਮਹੀਨੇ ਵਿੱਚ ਦੂਜੀ ਵਾਰ ਹੈ। ਮੌਸਮ ਵਿਭਾਗ ਅਨੁਸਾਰ 15 ਅਪਰੈਲ ਤੋਂ ਉੜੀਸਾ ਵਿੱਚ ਅਤੇ 17 ਅਪਰੈਲ ਤੋਂ ਪੱਛਮੀ ਬੰਗਾਲ ਵਿੱਚ ਗੰਗਾ ਨਾਲ ਲੱਗਦੇ ਇਲਾਕਿਆਂ ਵਿੱਚ ਗਰਮੀ ਜਾਰੀ ਰਹੇਗੀ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੁੱਡੂਚੇਰੀ, ਕਰਨਾਟਕ, ਗੋਆ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਤਾਪਮਾਨ ਵਧਣ ਨਾਲ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ। ਆਈਐੱਮਡੀ ਅਨੁਸਾਰ ਕੌਮੀ ਰਾਜਧਾਨੀ ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×