For the best experience, open
https://m.punjabitribuneonline.com
on your mobile browser.
Advertisement

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕੀਤਾ

01:13 PM Jul 08, 2024 IST
ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕੀਤਾ
ਝਾਰਖੰਡ ਵਿਧਾਨ ਸਭਾ ਵਿੱਚ ਪਹੁੰਚਣ ’ਤੇ ਸਪੀਕਰ ਰਬਿੰਦਰ ਨਾਥ ਮਾਹਤੋ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਹੇਮੰਤ ਸੋਰੇਨ। -ਫੋਟੋ: ਪੀਟੀਆਈ
Advertisement

ਰਾਂਚੀ, 8 ਜੁਲਾਈ
ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਵਿਧਾਨ ਸਭਾ ਤੋਂ ਵਿਰੋਧੀ ਧਿਰ ਦੇ ਵਾਕਆਊਟ ਵਿਚਾਲੇ ਭਰੋਸੇ ਦਾ ਵੋਟ ਹਾਸਲ ਕਰ ਲਿਆ। ਸੂਬੇ ਦੀ 81 ਮੈਂਬਰੀ ਵਿਧਾਨ ਸਭਾ ਵਿੱਚ 45 ਵਿਧਾਇਕਾਂ ਨੇ ਭਰੋਸੇ ਦੇ ਪ੍ਰਸਤਾਵ ਦੇ ਪੱਖ ਵਿੱਚ ਵੋਟਿੰਗ ਕੀਤੀ। ਆਜ਼ਾਦ ਮੈਂਬਰ ਸਰਯੂ ਰਾਏ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲਿਆ। ਹੇਮੰਤ ਸੋਰੇਨ ਨੇ ਆਪਣੇ ਤੋਂ ਪਹਿਲੇ ਮੁੱਖ ਮੰਤਰੀ ਚੰਪਈ ਸੋਰੇਨ ਦੇ ਅਹੁਦੇ ਤੋਂ ਹਟਣ ਤੋਂ ਇਕ ਦਿਨ ਬਾਅਦ, 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। -ਪੀਟੀਆਈ

Advertisement

Advertisement
Advertisement
Author Image

Advertisement