For the best experience, open
https://m.punjabitribuneonline.com
on your mobile browser.
Advertisement

ਝੁੂੰਦਾਂ ਨੇ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

08:58 AM Apr 22, 2024 IST
ਝੁੂੰਦਾਂ ਨੇ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਸੰਗਰੂਰ ’ਚ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਤੇ ਵਿਨਰਜੀਤ ਸਿੰਘ ਗੋਲਡੀ। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਪੂਨੀਆਂ ਟਾਵਰ ਵਿੱਚ ਸਮਾਗਮ ਦੌਰਾਨ ਪਾਰਟੀ ਆਗੂ ਤੇ ਉਮੀਦਵਾਰ ਇਕਬਾਲ ਸਿੰਘ ਝੁੂੰਦਾਂ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸੰਗਰੂਰ ਨਾਲ ਸਬੰਧਤ ਆਗੂਆਂ ਨੂੰ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ’ਚ ਪੰਜਾਬ ਰਾਜਸੀ ਮਾਮਲਿਆਂ (ਪੀ. ਏ. ਸੀ.) ਸ਼੍ਰੋਮਣੀ ਅਕਾਲੀ ਦਲ ਕਮੇਟੀ ਦਾ ਮੈਂਬਰ ਬਣਨ ਲਈ ਇਕਬਾਲਜੀਤ ਸਿੰਘ ਪੂਨੀਆ, ਹਰਵਿੰਦਰ ਸਿੰਘ ਕਾਕੜਾ ਅਤੇ ਜਸਵਿੰਦਰ ਸਿੰਘ ਪ੍ਰਿੰਸ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਵਜੋਂ ਐਡਵੋਕੇਟ ਸੁਖਬੀਰ ਸਿੰਘ ਪੂਨੀਆ, ਚਮਨਦੀਪ ਸਿੰਘ ਮਿਲਖੀ, ਐਡਵੋਕੇਟ ਬਲਵੰਤ ਸਿੰਘ ਸ਼ੇਰਗਿੱਲ ਸਾਬਕਾ ਏ. ਡੀ. ਸੀ. ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸ਼੍ਰੀ ਨਰੇਸ਼ ਕੁਮਾਰ ਗੋਇਲ ਰਿਟਾ. ਪ੍ਰਿੰਸੀਪਲ, ਜੋਗਾ ਸਿੰਘ ਫੱਗੂਵਾਲਾ, ਗੁਰਨੈਬ ਸਿੰਘ (ਰੋਹੀ) ਘਰਾਚੋਂ, ਅਮਰਜੀਤ ਸਿੰਘ ਘਾਬਦਾਂ ਨੂੰ ਨਿਯੁਕਤੀ ਪੱਤਰ ਦਿੱਤੇ। ਗਏ।

Advertisement

Advertisement
Author Image

Advertisement
Advertisement
×