For the best experience, open
https://m.punjabitribuneonline.com
on your mobile browser.
Advertisement

ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ

10:09 AM Mar 20, 2024 IST
ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ
ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚੋਂ ਜੇਤੂ ਨੌਜਵਾਨ ਪ੍ਰਬੰਧਕਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਮਾਰਚ
ਪਿਛਲੇ 17 ਸਾਲਾਂ ਤੋਂ ਦੇਸ਼ਾਂ ਵਿਦੇਸ਼ਾਂ ਵਿੱਚ ਦਸਤਾਰ ਦਾ ਪ੍ਰਚਾਰ ਕਰ ਰਹੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ‘ਸਰਦਾਰੀ ਲਹਿਰ ਤਹਿਤ’ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਦੇ ਟਰੱਸਟੀ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ, ਡਾ. ਅਵਤਾਰ ਸਿੰਘ ਬਿੱਟਾ ਐੱਮਡੀ ਗੁਜਰੀ ਇੰਡਸਟਰੀਜ਼ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪਵਨਦੀਪ ਸਿੰਘ ਨੇ, ਦੂਸਰਾ ਸਥਾਨ ਜਸਕਰਨ ਸਿੰਘ ਨੇ ,ਤੀਸਰਾ ਸਥਾਨ ਭੁਪਿੰਦਰ ਸਿੰਘ ਨੇ, ਚੌਥਾ ਸਥਾਨ ਜਗਮੀਤ ਸਿੰਘ ਨੇ ਅਤੇ ਪੰਜਵਾਂ ਸਥਾਨ ਮਹਿਕਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵੀ ਵਿਸ਼ੇਸ਼ ਇਨਾਮ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਨਦਰਿ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਪ੍ਰੋ. ਜਸਵਿੰਦਰ ਸਿੰਘ ਖਾਲਸਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ, ਕਰਨਵੀਰ ਸਿੰਘ ਬਿੱਟਾ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ ਰਵੀ ਅਮਰਗੜ੍ਹ, ਭਾਈ ਸਤਵੀਰ ਸਿੰਘ ਖਾਲਸਾ, ਪ੍ਰੋ. ਜਸਵੀਰ ਸਿੰਘ ਗਰੇਵਾਲ, ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਜੁਝਾਰ ਸਿੰਘ ਕਾਲਾਝਾੜ, ਪਰਮਿੰਦਰ ਸਿੰਘ ਸਹਬਿਾਨਾ, ਪ੍ਰਭਜੋਤ ਸਿੰਘ ਬਾਸੀਆ ਹਾਜ਼ਰ ਸਨ।

Advertisement

Advertisement
Author Image

Advertisement
Advertisement
×