ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਵੋਟਰਾਂ ਦੀ ‘ਵਿਰਾਸਤੀ ਸੈਰ’ ਭਲਕੇ

07:00 AM May 13, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਮਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਖਾਸਕਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਅਤੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨ ਲਈ 14 ਮਈ ਨੂੰ ‘ਹੈਰੀਟੇਜ ਵਾਕ’ (ਵਿਰਸਾਤੀ ਸੈਰ) ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਵਿਸ਼ੇਸ਼ ਕਰ ਨੌਜਵਾਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਹਿਲੀ ਵਾਰ ਵੋਟ ਪਾਉਣ ਵਾਲੇ (ਫਸਟ ਟਾਈਮ) ਵੋਟਰਾਂ ਨੂੰ 14 ਮਈ ਨੂੰ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਅਤੇ ਨੂਰਮਹਿਲ ਸਰਾਂ ਦੀ ‘ਹੈਰੀਟੇਜ ਵਾਕ’ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਸੈਰ ਦਾ ਮੰਤਵ ਨੌਜਵਾਨ ਵੋਟਰਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਦੇ ਨਾਲ ਰੂ-ਬਰੂ ਕਰਵਾਉਣ ਦੇ ਨਾਲ-ਨਾਲ ਆਉਣ ਵਾਲੀ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਵੀ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਹੈਰੀਟੇਜ ਵਾਕ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ 1000 ਦੇ ਕਰੀਬ ਨੌਜਵਾਨ ਵੋਟਰ ਭਾਗ ਲੈਣਗੇੇ।

Advertisement

Advertisement
Advertisement