ਹਾਈਕਮਾਂਡ ਜਿਸ ਨੂੰ ਵੀ ਟਿਕਟ ਦੇਵੇਗੀ ਉਹ ਸਭ ਨੂੰ ਪ੍ਰਵਾਨ ਹੋਵੇਗਾ: ਦੁੱਗਲ
10:06 AM Sep 02, 2024 IST
ਪੱਤਰ ਪ੍ਰੇਰਕ
ਰਤੀਆ, 1 ਸਤੰਬਰ
ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਨੀਤਾ ਦੁੱਗਲ ਨੇ ਇੱਥੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਭੇਜੀ ਗਈ ਟਿਕਟ ਸਾਰਿਆਂ ਲਈ ਜਾਇਜ਼ ਹੋਵੇਗੀ। ਜੇ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਰਤੀਆ ਤੋਂ ਟਿਕਟ ਦਿੰਦੀ ਹੈ ਤਾਂ ਉਹ ਕਾਫੀ ਵੋਟਾਂ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਸਮੂਹ ਵਰਕਰਾਂ ਨੂੰ ਪਾਰਟੀ ਦੇ ਅਨੁਸ਼ਾਸਨ ਵਿੱਚ ਰਹਿ ਕੇ ਹੀ ਪਾਰਟੀ ਦੇ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਤਰਜ਼ ’ਤੇ ਸੂਬੇ ਵਿੱਚ ਤੀਜੀ ਵਾਰ ਸਰਕਾਰ ਬਣਨੀ ਤੈਅ ਹੈ। ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਭਾਜਪਾ ਨੇ ਪੂਰੇ ਸੂਬੇ ਵਿਚ ਇਕਸਾਰ ਵਿਕਾਸ ਕਰਵਾਇਆ ਹੈ ਅਤੇ ਭਾਜਪਾ ਦੀਆਂ ਨੀਤੀਆਂ ਦਾ ਹਰ ਵਰਗ ਨੂੰ ਫਾਇਦਾ ਹੋ ਰਿਹਾ ਹੈ। ਆਮ ਲੋਕ ਘਰ ਬੈਠੇ ਹੀ ਕਈ ਸਕੀਮਾਂ ਦਾ ਲਾਭ ਲੈ ਰਹੇ ਹਨ।
Advertisement
Advertisement