ਹਾਈ ਕੋਰਟ ਨੇ ‘ਇੰਡੀਆ’ ਨਾਂ ਦੀ ਵਰਤੋਂ ਖ਼ਿਲਾਫ਼ ਪਟੀਸ਼ਨ ’ਤੇ ਜਵਾਬ ਦੇਣ ਲਈ ਆਖਰੀ ਮੌਕਾ ਦਿੱਤਾ
07:05 AM Apr 03, 2024 IST
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਅੱਜ ਆਖਰੀ ਮੌਕਾ ਦਿੱਤਾ ਹੈ ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਪਮੈਂਟ ਇਨਕਲੂਸਿਵ ਅਲਾਇੰਸ’ ਉੱਤੇ ਇਸ ਦੇ ਸੰਖੇਪ ਨਾਂ ‘ਇੰਡੀਆ’ ਦੀ ਵਰਤੋਂ ਕਰਨ ’ਤੇ ਰੋਕ ਲਾਏ ਜਾਣ ਦੀ ਮੰਗ ਕੀਤੀ ਗਈ ਹੈ। ਕਾਰਜਕਾਰੀ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐੱਸ ਅਰੋੜਾ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ’ਤੇ ਇੱਕ ਹਫ਼ਤੇ ਅੰਦਰ ਜਵਾਬ ਦਾਖਲ ਕੀਤਾ ਜਾਵੇ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਵਿਰੋਧੀ ਪਾਰਟੀਆਂ ਆਪਣੇ ਗੱਠਜੋੜ ਦਾ ਸੰਖੇਪ ਨਾਂ ‘ਇੰਡੀਆ’ ਦੀ ਵਰਤੋਂ ਕਰ ਕੇ ‘ਸਾਡੇ ਦੇਸ਼ ਦੇ ਨਾਂ ਦਾ ਗ਼ੈਰਵਾਜਬਿ ਲਾਹਾ’ ਲੈ ਰਹੀਆਂ ਹਨ। ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਦੀ ਤਾਰੀਕ ਅੱਗੇ ਵਧਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਟੀਸ਼ਨ ’ਤੇ 10 ਅਪਰੈਲ ਨੂੰ ਸੁਣਵਾਈ ਕਰਨ ਤੇ ਇਸ ਦਾ ਨਬਿੇੜਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। -ਪੀਟੀਆਈ
Advertisement
Advertisement