ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਦੌਰ ਤੋਂ ਕਾਂਗਰਸ ਉਮੀਦਵਾਰੀ ਛੱਡ ਭਾਜਪਾ ’ਚ ਰਲਣ ਵਾਲੇ ਬਾਮ ਨੂੰ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦਿੱਤੀ

12:46 PM May 29, 2024 IST

ਇੰਦੌਰ, 29 ਮਈ
ਇੰਦੌਰ ਲੋਕ ਸਭਾ ਹਲਕੇ ਤੋਂ ਜਿਸ ਕਾਂਗਰਸ ਉਮੀਦਵਾਰ ਅਕਸ਼ੈ ਕਾਂਤੀ ਬਾਮ ਨੇ ਐਨ ਮੌਕੇ ਉਮੀਦਵਾਰੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ, ਨੂੰ ਅੱਜ ਮੱਧ ਪ੍ਰਦੇਸ਼ ਹਾਈ ਕੋਰਟ ਨੇ ਕਥਿਤ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ। ਮਾਮਲੇ ’ਚ ਉਸ ਦੇ ਪਿਤਾ ਨੂੰ ਵੀ ਰਾਹਤ ਮਿਲੀ ਹੈ। ਹਾਈ ਕੋਰਟ ਦੇ ਇੰਦੌਰ ਬੈਂਚ ਦੇ ਜਸਟਿਸ ਪ੍ਰੇਮਨਾਰਾਇਣ ਸਿੰਘ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਾਮ (46) ਅਤੇ ਉਸ ਦੇ ਪਿਤਾ ਕਾਂਤੀਲਾਲ (75) ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਇੰਦੌਰ ਦੀ ਸੈਸ਼ਨ ਅਦਾਲਤ ਨੇ 10 ਮਈ ਨੂੰ ਬਾਮ ਅਤੇ ਉਸ ਦੇ ਪਿਤਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ ਪਰ ਪੁਲੀਸ ਪਿਓ-ਪੁੱਤ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਸ਼ਹਿਰ ਦੇ ਪਹਿਲੇ ਦਰਜੇ ਦੇ ਨਿਆਂਇਕ ਮੈਜਿਸਟਰੇਟ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ 2007 ਵਿੱਚ ਸਥਾਨਕ ਕਿਸਾਨ ਯੂਨੁਸ ਪਟੇਲ 'ਤੇ ਕਥਿਤ ਹਮਲੇ ਦੇ ਸਬੰਧ ਵਿੱਚ ਬਾਮ ਅਤੇ ਉਸ ਦੇ ਪਿਤਾ ਵਿਰੁੱਧ ਦਰਜ ਐੱਫਆਈਆਰ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਨੂੰ ਜੋੜਨ ਦਾ ਹੁਕਮ ਦਿੱਤਾ। ਇਸ ਹੁਕਮ ਦੇ ਪੰਜ ਦਿਨ ਬਾਅਦ 29 ਅਪਰੈਲ ਨੂੰ ਬਾਮ ਨੇ ਇੰਦੌਰ ਤੋਂ ਕਾਂਗਰਸ ਉਮੀਦਵਾਰ ਵਜੋਂ ਆਪਣਾ ਨਾਂ ਵਾਪਸ ਲੈ ਲਿਆ ਸੀ। ਉਸ ਇਸ ਮਗਰੋਂ ਭਾਜਪਾ ’ਚ ਰਲ ਗਿਆ ਸੀ।

Advertisement

Advertisement
Advertisement