ਰਾਜ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਹਾਈਕੋਰਟ ਵੱਲੋਂ ਪੰਜਾਬ ਨੂੰ ਨੋਟਿਸ ਜਾਰੀ
02:38 PM Oct 16, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
Advertisement
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਇਸ ਆਧਾਰ 'ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਰਾਜ ਕਮਲ ਚੌਧਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਇਸ ਆਧਾਰ ’ਤੇ ਹਟਾਉਣ ਦੀ ਮੰਗ ਕੀਤੀ ਕਿ ਉਹ ਇਸ ਅਹੁਦੇ ’ਤੇ ਰਹਿਣ ਦੇ ਅਯੋਗ ਹਨ, ਕਿਉਂਕਿ ਉਹ ਹੁਣ ਸੇਵਾਮੁਕਤ ਆਈਏਐਸ ਅਧਿਕਾਰੀ ਹਨ।
ਜਸਟਿਸ ਵਿਨੋਦ ਐਸ ਭਾਰਦਵਾਜ ਦੇ ਬੈਂਚ ਨੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ’ਤੇ ਪ੍ਰਮੁੱਖ ਸਕੱਤਰ ਅਤੇ ਚੌਧਰੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 22 ਜਨਵਰੀ 2025 ਤੈਅ ਕੀਤੀ ਹੈ।
Advertisement
ਅਰੋੜਾ ਨੇ ਦਲੀਲ ਦਿੱਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 4 ਇਹ ਸਪੱਸ਼ਟ ਕਰਦੀ ਹੈ ਕਿ ਕਿਸੇ ਸੇਵਾਮੁਕਤ ਸਰਕਾਰੀ ਕਰਮਚਾਰੀ ਨੂੰ ਰਾਜ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ।
Advertisement