ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਮਨਾਵਾਂ ਦੀ ਪੰਚਾਇਤੀ ਚੋਣ ’ਤੇ ਹਾਈ ਕੋਰਟ ਨੇ ਲਾਈ ਰੋਕ

08:49 AM Oct 09, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 8 ਅਕਤੂਬਰ
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਨਾਵਾਂ (ਬਲਾਕ ਵਲਟੋਹਾ) ਦੀ ਪੰਚਾਇਤ ਦੀ ਚੋਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ।
ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਿੰਡ ਵਾਸੀ ਮੇਜਰ ਸਿੰਘ ਨੇ ਕਿਹਾ ਸੀ ਕਿ ਉਸ ਨੇ ਰਿਟਰਨਿੰਗ ਅਧਿਕਾਰੀ ਨੂੰ 4 ਅਕਤੂਬਰ ਨੂੰ ਆਪਣੇ ਨਾਮਜ਼ਦਗੀ ਦੇ ਪਰਚੇ ਦਾਖਲ ਕਰਵਾਏ ਸਨ, ਜਿਸ ਦੀ ਉਸ ਨੂੰ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਲੋਂ ਰਸੀਦ ਦਿੱਤੀ ਗਈ ਸੀ| ਮੇਜਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਵੀ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ| ਅਦਾਲਤ ਨੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤ ਦੀ ਚੋਣ ਕਰਾਉਣ ’ਤੇ ਅੱਜ ਰੋਕ ਲਾ ਦਿੱਤੀ ਹੈ|

Advertisement

Advertisement