ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਈ ਕੋਰਟ ਵੱਲੋਂ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਦੀ ਅਪੀਲ ਖਾਰਜ

01:27 PM Jul 03, 2024 IST

ਨਵੀਂ ਦਿੱਲੀ, 3 ਜੁਲਾਈ

Advertisement

ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਤੋਂ ਬਰਖ਼ਾਸਤ ਕਰਨ ਵਾਲੀ ਇਕ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਵਿਚ ਲਾਪ੍ਰਵਾਹੀ ਨਾਲ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਰਾਓ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਕਿਹਾ ਕਿ ਉਹ ਸਿੰਗਲ ਜੱਜ ਵੱਲੋਂ ਪਹਿਲਾਂ ਹੀ ਰੱਦ ਕੀਤੀ ਗਈ ਪਟੀਸ਼ਨ ਨਾਲ ਸਹਿਮਤ ਹਨ।
ਬੈਂਚ ਨੇ ਕਿਹਾ ਕਿ ਅਪੀਲਕਰਤਾ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਸਬੰਧਤ ਥਾਣਾ ਮੁਖੀ, ਉਪ ਮੰਡਲ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਮੈਜੀਸਟ੍ਰੇਟ ਨੂੰ ਮੈਡੀਕਲ ਹੈਲਥ ਐਕਟ ਦੀਆਂ ਵਿਵਸਥਾਵਾਂ ਅਨੁਸਾਰ ਅਪੀਲਕਰਤਾ ਤੇ ਨਜ਼ਰ ਰੱਖਣ ਲਈ ਆਦੇਸ਼ ਦਿੱਤੇ ਹਨ।
ਕੈਪਟਨ ਦੀਪਕ ਕੁਮਾਰ ਵੱਲੋਂ ਦਾਇਰ ਪਟੀਸ਼ਨ ਵਿਚ ਦੋਸ਼ ਲਗਾਏ ਗਏ ਸਨ ਕਿ ਮੋਦੀ ਅਤੇ ਉਸਦੇ ਸਾਥੀਆਂ ਨੇ 2018 ਵਿਚ ਏਅਰ ਇੰਡੀਆ ਦੀ ਉਡਾਣ ਦੇ ਘਾਤਕ ਹਾਦਸੇ ਦੀ ਯੋਜਨਾ ਬਣਾ ਕੇ ਕੌਮੀ ਸੁਰੱਖਿਆ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਦਾਲਤ ਦੇ ਸਾਹਮਣੇ ਬਹਿਸ ਕਰਦੇ ਹੋਏ ਕੁਮਾਰ ਨੇ ਦੋਸ਼ ਲਗਾਇਆ ਕਿ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਲੋਕ ਸਭਾ ਤੋਂ ਬਾਹਰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਕੋਰਟ ਵੱਲੋਂ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।-ਪੀਟੀਆਈ

Advertisement
Advertisement
Tags :
high court delhilatest newsNarendra ModiPrime minister IndiaPunjabi khabarPunjabi News
Advertisement