For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਮਹਾਰਾਸ਼ਟਰ ਬੰਦ ਤੋਂ ਰੋਕਿਆ

07:29 AM Aug 24, 2024 IST
ਹਾਈ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਮਹਾਰਾਸ਼ਟਰ ਬੰਦ ਤੋਂ ਰੋਕਿਆ
Advertisement

ਮੁੰਬਈ, 23 ਅਗਸਤ
ਬੰਬਈ ਹਾਈ ਕੋਰਟ ਨੇ ਅੱਜ ਸਿਆਸੀ ਪਾਰਟੀਆਂ ਤੇ ਹੋਰ ਲੋਕਾਂ ਨੂੰ 24 ਅਗਸਤ ਜਾਂ ਭਵਿੱਖ ’ਚ ਕਿਸੇ ਵੀ ਤਰੀਕ ਨੂੰ ਮਹਾਰਾਸ਼ਟਰ ਬੰਦ ਦਾ ਸੱਦਾ ਦੇਣ ਤੋਂ ਰੋਕ ਦਿੱਤਾ ਹੈ। ਵਿਰੋਧੀ ਧਿਰ ਮਹਾ ਵਿਕਾਸ ਅਘਾੜੀ (ਐੱਮਵੀਏ) ਗੱਠਜੋੜ ਨੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਦੇ ਇੱਕ ਸਕੂਲ ’ਚ ਦੋ ਬੱਚੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ਦੇ ਰੋਸ ਵਜੋਂ 24 ਅਗਸਤ ਨੂੰ ਸੂਬੇ ਭਰ ’ਚ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਤੇ ਜਸਟਿਸ ਅਮਿਤ ਬੋਰਕਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਜਾਂ ਵਿਅਕਤੀ ਨੂੰ ਬੰਦ ਦੇ ਸੱਦੇ ’ਤੇ ਅੱਗੇ ਵਧਣ ਤੋਂ ਰੋਕ ਰਹੇ ਹਨ। ਬੈਂਚ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਾਰੇ ਜ਼ਰੂਰੀ ਕਦਮ ਚੁੱਕੇਗੀ। -ਪੀਟੀਆਈ

Advertisement
Advertisement
Author Image

sukhwinder singh

View all posts

Advertisement