ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਕੀਲਾਂ ਨਾਲ ਮੁਲਾਕਾਤ ਬਾਰੇ ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ਵੱਲੋਂ ਸੁਣਵਾਈ ਅੱਜ

06:54 AM Jul 08, 2024 IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਵੱਲੋਂ ਆਬਕਾਰੀ ਘੁਟਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਨ੍ਹਾਂ ਦੇ ਵਕੀਲਾਂ ਨਾਲ ਵਧੇਰੇ ਸਮੇਂ ਲਈ ਮੁਲਾਕਾਤ ਸਬੰਧੀ ਵਾਲੀ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਇਹ ਪਟੀਸ਼ਨ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਕੋਲ ਸੁਣਵਾਈ ਲਈ ਸੂਚੀਬੱਧ ਹੈ। ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਪਹਿਲੀ ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਜਿਨ੍ਹਾਂ ਰਾਹੀਂ ਜੇਲ੍ਹ ਅਧਿਕਾਰੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਦੇ ਵਕੀਲਾਂ ਨੂੰ ਹਫ਼ਤੇ ਵਿੱਚ ਦੋ ਵਾਧੂ ਮੁਲਾਕਾਤਾਂ ਕਰਨ ਦੀ ਇਜਾਜ਼ਤ ਦੇਣ ਸਬੰਧੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ, ਕੇਜਰੀਵਾਲ ਨੂੰ ਹਫ਼ਤੇ ਵਿੱਚ ਦੋ ਵਾਰ ਆਪਣੇ ਵਕੀਲਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਹੈ। ਹੇਠਲੀ ਅਦਾਲਤ ਕੋਲ ਦਾਇਰ ਪਟੀਸ਼ਨ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਦੇਸ਼ ਭਰ ਵਿੱਚ ਲਗਪਗ 30 ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਨਿਰਪੱਖ ਸੁਣਵਾਈ ਦੇ ਅਧਿਕਾਰ ਦੇ ਆਧਾਰ ’ਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ’ਤੇ ਚਰਚਾ ਕਰਨ ਲਈ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਦੋ ਵਾਧੂ ਮੁਲਾਕਾਤਾਂ ਦੀ ਲੋੜ ਹੈ। -ਪੀਟੀਆਈ

Advertisement

Advertisement