For the best experience, open
https://m.punjabitribuneonline.com
on your mobile browser.
Advertisement

ਗ੍ਰਹਿ ਮੰਤਰੀ ਨੇ 188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ

05:46 PM Aug 18, 2024 IST
ਗ੍ਰਹਿ ਮੰਤਰੀ ਨੇ 188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ
Advertisement

ਅਹਿਮਦਾਬਾਦ, 18 ਅਗਸਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੀ ਅਗਵਾਈ ਵਾਲੀਆਂ ਪਿਛਲੀ ਸਰਕਾਰਾਂ ਨੇ ਤੁਸ਼ਟੀਕਰਨ ਨੀਤੀ ਕਾਰਨ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇ ਅਧਿਕਾਰਾਂ ਤੋਂ ਵਾਂਝੇ ਰੱਖਿਆ। ਗੁਜਰਾਤ ਵਿੱਚ 188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪਣ ਤੋਂ ਬਾਅਦ ਅਹਿਮਦਾਬਾਦ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਸਿਟੀਜ਼ਨਸ਼ਿਪ (ਸੋਧ) ਐਕਟ (ਸੀਏਏ) ਲੱਖਾਂ ਸ਼ਰਨਾਰਥੀਆਂ ਨੂੰ ਅਧਿਕਾਰ ਅਤੇ ਨਿਆਂ ਦੇਣ ਬਾਰੇ ਹੈ। ਉਨ੍ਹਾਂ ਮੁਸਲਮਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੀਏਏ ਵਿੱਚ ਕਿਸੇ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ ਹੈ ਕਿਉਂਕਿ ਇਹ ਨਾਗਰਿਕਤਾ ਦੇਣ ਬਾਰੇ ਹੈ। -ਪੀਟੀਆਈ

Advertisement

Advertisement
Author Image

A.S. Walia

View all posts

Advertisement
×