ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਖਿਡਾਰਨ ਦਾ ਸਨਮਾਨ
08:12 AM Nov 30, 2024 IST
ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਪਿੰਡ ਦਾਊਂ ਦੀ ਖਿਡਾਰਨ ਨੇਮਤ ਕੌਰ ਨੂੰ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸਨਮਾਨਿਆ ਗਿਆ। ਨੇਮਤ ਕੌਰ ਨੇ ਪਹਿਲੀ ਵਿਸ਼ਵ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਮੁਹਾਲੀ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਨੇਮਤ ਕੌਰ ਦੀ ਸਖ਼ਤ ਮਿਹਨਤ ਨੇ ਉਸ ਨੂੰ ਚਾਂਦੀ ਦਾ ਤਗ਼ਮਾ ਦਿਵਾਇਆ। ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਨੇਮਤ ਕੌਰ ਦੇ ਪਿਤਾ ਰਣਜੀਤ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
Advertisement
Advertisement