ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਾ ’ਚੋਂ ਅੱਵਲ ਆਈ ਵਿਦਿਆਰਥਣ ਰਾਣੀ ਦਾ ਸਨਮਾਨ

07:57 AM May 09, 2024 IST
ਵਿਦਿਆਰਥਣ ਰਾਣੀ ਦਾ ਸਨਮਾਨ ਕਰਦੇ ਹੋਏ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 8 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ’ਚ ਆਪਣਾ ਨਾਮ ਦਰਜ ਕਰਵਾਉਣ ਵਾਲੀ ਸਕੂਲ ਦੀ ਵਿਦਿਆਰਥਣ ਰਾਣੀ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜ-ਸੇਵੀ ਸੰਸਥਾਵਾਂ ਵੱਲੋਂ ਸਨਾਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਦੇ ਮਾਤਾ-ਪਿਤਾ ਵੀ ਮੌਜੂਦ ਸਨ।
ਪ੍ਰਿੰਸੀਪਲ ਗੁਰਸਿਮਰ ਕੌਰ ਨੇ ਦੱਸਿਆ ਕਿ ਰਾਣੀ ਕੌਰ ਨੇ ਦਸਵੀਂ ਦੀ ਮੈਰਿਟ ਦੇ ਨਾਲ-ਨਾਲ ਮਾਨਸਾ ਜ਼ਿਲ੍ਹੇ ਵਿੱਚੋਂ ਵੀ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕੁੜੀਆਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਅਜਿਹੀਆਂ ਵਿਦਿਆਰਥਣਾਂ ਸਕੂਲ ਦੀਆਂ ਦੂਜੀਆਂ ਵਿਦਿਆਰਥਣਾਂ ਲਈ ਪ੍ਰੇਰਨਾ ਸਰੋਤ ਹਨ।
ਇਸ ਮੌਕੇ ਡਾ. ਜਨਕ ਰਾਜ ਸਿੰਗਲਾ, ਐਡਵੋਕੇਟ ਚਮਨ ਲਾਲ ਗੋਇਲ, ਪ੍ਰਮੋਦ ਕੁਮਾਰ, ਜਤਿੰਦਰ ਵੀਰ ਗੁਪਤਾ, ਅੰਮ੍ਰਿਤਪਾਲ ਗੋਇਲ, ਜੀਤੂ ਰਾਮ ਗੋਇਲ ਅਤੇ ਪ੍ਰਵੀਨ ਕੁਮਾਰ ਜਿੰਦਲ ਵੱਲੋਂ ਵਿਸ਼ੇਸ਼ ਰੂਪ ਵਿੱਚ ਵਿਦਿਆਰਥਣ ਰਾਣੀ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement