For the best experience, open
https://m.punjabitribuneonline.com
on your mobile browser.
Advertisement

ਸਾਇੰਸ ਮੁਕਾਬਲੇ ’ਚ ਅੱਵਲ ਧਰੁਵ ਦਾ ਸਨਮਾਨ

07:54 AM May 07, 2024 IST
ਸਾਇੰਸ ਮੁਕਾਬਲੇ ’ਚ ਅੱਵਲ ਧਰੁਵ ਦਾ ਸਨਮਾਨ
ਹੋਣਹਾਰ ਵਿਦਿਆਰਥੀ ਧਰੁਵ ਨੂੰ ਸਨਮਾਨਦੇ ਹੋਏ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ।
Advertisement

ਸੁਨਾਮ ਊਧਮ ਸਿੰਘ ਵਾਲਾ: ਇੱਥੋਂ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਦੇ ਵਿਦਿਆਰਥੀ ਧਰੁਵ ਨੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿੱਚ ਹੋਏ ਸੂਬਾ ਪੱਧਰੀ ਸਾਇੰਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਅੱਜ ਇਸ ਹੋਣਹਾਰ ਵਿਦਿਆਰਥੀ ਧਰੁਵ ਨੂੰ ਸਨਮਾਨਿਤ ਕੀਤਾ ਗਿਆ। ਸਮਾਜਸੇਵੀ ਸਸ਼ੀ ਗਰਗ ਨੇ ਹੋਣਹਾਰ ਵਿਦਿਆਰਥੀ ਧਰੁਵ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਸੇਧ ਲੈਣ ਲਈ ਪ੍ਰੇਰਿਤ ਕੀਤਾ। ਉਧਰ ਵਿਦਿਆਰਥੀ ਧਰੁਵ ਦਾ ਕਹਿਣਾ ਸੀ ਕਿ ਇਸ ਪ੍ਰਾਪਤੀ ਪਿੱਛੇ ਉਸਦੇ ਮਾਪੇ ਅਤੇ ਅਧਿਆਪਕਾਂ ਦਾ ਵੱਡਾ ਹੱਥ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×