ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕਮੇਟੀ ਵੱਲੋਂ ਗੁਰਮਤਿ ਕੈਂਪ ਲਾਉਣ ਵਾਲਿਆਂ ਦਾ ਸਨਮਾਨ

08:05 AM Aug 07, 2024 IST
ਸਮਰ ਕੈਂਪ ਲਾਉਣ ਵਾਲੇ ਵਾਲੰਟੀਅਰ ਅਤੇ ਅਧਿਆਪਕ ਪ੍ਰਬੰਧਕਾਂ ਨਾਲ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਗਰਮੀਆਂ ਦੀਆਂ ਛੁੱਟੀਆਂ ਵਿਚ ਗੁਰਮਤਿ ਕੈਂਪ ਲਾਉਣ ਵਾਲੇ ਵਾਲੰਟੀਅਰਜ਼, ਸਮੁੱਚੇ ਪ੍ਰਬੰਧਕਾਂ ਸਮੇਤ ਕੈਂਪਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਕਾ , ਕਾਹਲੋਂ ਅਤੇ ਕਰਮਸਰ ਨੇ ਕਿਹਾ, ‘‘ਸਾਨੂੰ ਜਦੋਂ ਤੋਂ ਸੰਗਤ ਨੇ ਦਿੱਲੀ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ, ਹਮੇਸ਼ਾ ਬੱਚਿਆਂ, ਨੌਜਵਾਨਾਂ ਸਮੇਤ ਸਿੱਖ ਪਰਿਵਾਰਾਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਕੀਤੇ ਹਨ।’’ ਉਨ੍ਹਾਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਵਿਚ ਇਨ੍ਹਾਂ ਗੁਰਮਤਿ ਕੈਂਪਾਂ ਵਿੱਚ ਇਸ ਵਾਰ ਰਿਕਾਰਡ ਹਜ਼ਾਰਾਂ ਬੱਚਿਆਂ ਨੇ ਸ਼ਮੂਲੀਅਤ ਕੀਤੀ ਤੇ ਗੁਰਮਤਿ ਵਿਦਿਆ ਹਾਸਲ ਕਰਦਿਆਂ ਗੁਰਸਿੱਖੀ ਜੀਵਨ ਜਿਊਣ ਦੀ ਜਾਚ ਸਿੱਖੀ। ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ, ਰਾਜਸਥਾਨ, ਅਰੁਣਾਚਲ ਪ੍ਰਦੇਸ਼ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਇਹ ਕੈਂਪ ਲੱਗੇ ਸਨ ਜਿਨ੍ਹਾਂ ਨੂੰ ਪਿਛਲੇ ਸਾਲ ਨਾਲੋਂ ਵੱਧ ਹੁੰਗਾਰਾ ਮਿਲਿਆ।
ਉਨ੍ਹਾਂ ਕਿਹਾ ਕਿ ਇਹ ਬੱਚੇ ਜੋ ਗੁਰਮਤਿ ਨਾਲ ਜੁੜ ਗਏ ਹਨ, ਉਹ ਹਮੇਸ਼ਾ ਨਸ਼ਿਆਂ ਤੋਂ ਤੇ ਹੋਰ ਕੁਰਹਿਤਾਂ ਤੋਂ ਦੂਰ ਰਹਿ ਸਕਣਗੇ। ਉਨ੍ਹਾਂ ਕਿਹਾ ਕਿ ਜਦੋਂ ਬੱਚਿਆਂ ਵਿੱਚ ਗੁਰਮਤਿ ਦੀ ਨੀਂਹ ਹੀ ਮਜ਼ਬੂਤੀ ਰੱਖੀ ਗਈ ਤਾਂ ਉਹ ਸਾਰੀ ਉਮਰ ਗੁਰਸਿੱਖੀ ਜੀਵਨ ਜੀਅ ਸਕਣਗੇ। ਉਨ੍ਹਾਂ ਕਿਹਾ ਕਿ ਇਹ ਬੱਚੇ ਅਗਲੇ ਸਮੇਂ ਵਿਚ ਸਹੀ ਤਰੀਕੇ ਕੌਮ ਦੀ ਅਗਵਾਈ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਿਨੀਂ ਜਿਹੜਾ ਕੀਰਤਨ ਦੀ ਸ਼ੈਲੀ ਬਾਰੇ ਫੈਸਲਾ ਲਿਆ ਹੈ, ਉਹ ਸਿਰਫ ਇਹੀ ਲਿਆ ਹੈ ਕਿ ਕੀਰਤਨ ਦੀ ਸ਼ੈਲੀ ਸ੍ਰੀ ਦਰਬਾਰ ਸਾਹਿਬ ਦੇ ਅਨੁਸਾਰ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਸੰਗਤਾਂ ਨੂੰ ਗੁਮਰਾਹ ਕਰਨਾ ਚਾਹੁੰਦੇ ਹਨ ਪਰ ਲੋਕਾਂ ਨੂੰ ਸੋਚੇਤ ਰਹਿਣ ਦੀ ਲੋੜ ਹੈ ਕਿ ਸਿਰਫ ਗੁਰਮਤਿ ਮਰਿਆਦਾ ਅਨੁਸਾਰ ਕੀਰਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਸ਼ੈਲੀਅ ਸ੍ਰੀ ਦਰਬਾਰ ਸਾਹਿਬ ਦੇ ਅਨੁਸਾਰ ਹੈ, ਉਹੀ ਸ਼ੈਲੀ ਸਮੁੱਚੀ ਦੁਨੀਆਂ ਵਿਚ ਬੈਠੀ ਸਿੱਖ ਸੰਗਤ ਲਈ ਅਪਣਾਉਣੀ ਜ਼ਰੂਰੀ ਹੈ। ਉਨ੍ਹਾਂ ਨੇ ਗੁਰਮਤਿ ਕੈਂਪਾਂ ਨੂੰ ਸਫਲ ਬਣਾਉਣ ਵਾਲੇ ਵਾਲੰਟੀਅਰਜ਼, ਅਧਆਪਿਕ ਤੇ ਹੋਰ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਜਿਹਨਾਂ ਦੀ ਬਦੌਲਤ ਅਜਿਹੇ ਕੈਂਪ ਸਫਲ ਹੋ ਰਹੇ ਹਨ। ਉਹਨਾਂ ਨੇ ਧਰਮ ਪ੍ਰਚਾਰ ਕਮੇਟੀ ਦੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ।

Advertisement

Advertisement
Advertisement