ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਆਸ ਬੱਝੀ

11:53 AM Nov 15, 2024 IST
ਮੁੱਖ ਮੰਤਰੀ ਨਾਲ ਗੱਲਬਾਤ ਕਰਦੇ ਹੋਏ ਜਥੇਬੰਦੀ ਦੇ ਅਹੁਦੇਦਾਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ
ਫਰੀਡਮ ਫਾਇਟਰ ਉਤਰਾਧਿਕਾਰੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜ ਰਹੇ ਹਰਦੀਪ ਸਿੰਘ ਡਿੰਪੀ ਢਿਲੋਂ ਦੇ ਚੋਣ ਜਲਸੇ ਵਿੱਚ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ ਅਤੇ ਜਥੇਬੰਦੀ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ‌ਜਥੇਬੰਦੀ ਦੇ ਸੂਬਾ ਪ੍ਰਧਾਨ ਚੇਤਿੰਨ ਸਿੰਘ ਸੇਖੋਂ ਅਤੇ ਸੂਬਾ ਜਰਨਲ ਸਕੱਤਰ ਰਵਿੰਦਰ ਸਿੰਘ ਨੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਲਈ ਹੁੰਦੀ ਆ ਰਹੀ ਦੇਰੀ ਕਾਰਨ ਸਿੱਧੇ ਤੌਰ ’ਤੇ ਮੁੱਖ ਮੰਤਰੀ ਨਾਲ ਵਿਸਥਾਰ ਪੂਰਵਕ ਗੱਲ ਕਰਨ ਲਈ ਸਮਾਂ ਮੰਗਿਆ ਤਾਂ ਮੁੱਖ ਮੰਤਰੀ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਕਿਹਾ ਕਿ 20 ਨਵੰਬਰ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿੱਚ ਪਹੁੰਚੋ ਜਿਥੇ ਮੰਗਾਂ ਪ੍ਰਤੀ ਵਿਚਾਰ ਵਿਟਾਂਦਰਾ ਕਰਕੇ ਹੱਲ ਕੀਤਾ ਜਾਵੇ। ਇਸ ਮੌਕੇ ਸਟੇਟ ਬਾਡੀ ਮੈਂਬਰ ਜਸਕਰਨ ਸਿੰਘ ਬੁੱਟਰ, ਬਲਜਿੰਦਰ ਸਿੰਘ ਮਧੀਰ, ਜਿਲਾ ਖਜਾਨਚੀ ਕੁਲਵੰਤ ਸਿੰਘ ਭਲਾਈਆਣਾ, ਜਗਰੂਪ ਸਿੰਘ ਮਧੀਰ ਆਦਿ ਮੈਂਬਰ ਵੀ ਮੌਜੂਦ ਸਨ।

Advertisement

Advertisement