ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰਮ ਹਵਾਵਾਂ ਨੇ ਦਿੱਲੀ ਵਾਸੀ ਸੇਕੇ

08:55 AM May 08, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਈ
ਗਰਮ ਰੁੱਤ ਆਪਣਾ ਰੰਗ ਦਿਖਾਉਣ ਲੱਗ ਗਈ ਹੈ। ਕੌਮੀ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ਅੰਦਰ ਗਰਮ ਹਵਾਵਾਂ ਦੇ ‘ਥਪੇੜੇ’ ਲੋਕਾਂ ਨੂੰ ਸਹਿਣੇ ਪੈ ਰਹੇ ਹਨ। ਦੁਪਹਿਰ ਨੂੰ ਸੜਕਾਂ ਸੁੰਨੀਆਂ ਹੋਣ ਲੱਗੀਆਂ ਹਨ। ਗਰਮੀ ਦੇ ਮੌਸਮ ’ਚ ਬੱਚੇ ਤੇ ਬਜ਼ੁਰਗਾਂ ਦਾ ਬੁਰਾ ਹਾਲ ਹੈ। ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਦੇ ਉਪਾਅ ਦੱਸੇ ਜਾ ਰਹੇ ਹਨ। ਐੱਨਸੀਆਰ ਦੇ ਸ਼ਹਿਰਾਂ ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ ਤੇ ਪਲਵਲ ਵਿਚ ਗਰਮੀ ਕਹਿਰ ਢਾਹ ਰਹੀ ਹੈ। ਭਾਰਤ ਦੇ ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐੱਮਡੀ ਨੇ ਅੱਗੇ ਆਸਮਾਨ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 25 ਡਿਗਰੀ ਸੈਲਸੀਅਸ ’ਤੇ ਰਹਿਣ ਦੀ ਸੰਭਾਵਨਾ ਹੈ।

Advertisement

Advertisement
Advertisement