ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗੀ

09:19 AM Nov 24, 2024 IST
ਔਰਤ ਨੂੰ ਕਮਰੇ ’ਚੋਂ ਬਾਹਰ ਲਿਆਉਂਦੇ ਹੋਏ ਲੋਕ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ
ਸ਼ਹਿਰ ਦੇ ਗਾਂਧੀ ਨਗਰ ’ਚ ਸ਼ਾਰਟ ਸਰਕਟ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਘਰ ’ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਸਵੇਰੇ ਉਸ ਸਮੇਂ ਲੱਗੀ ਜਦੋਂ ਪਰਿਵਾਰ ਸੌਂ ਰਿਹਾ ਸੀ। ਧੂੰਏਂ ਕਾਰਨ ਘਰ ਦੀਆਂ ਦੋ ਔਰਤਾਂ ਦੀ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਸਬੰਧੀ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਗਾਂਧੀ ਨਗਰ ਦਾ ਰਹਿਣ ਵਾਲਾ ਹੈ ਅਤੇ ਇੱਥੇ ਸੈਨੇਟਰੀ ਦੇ ਸਾਮਾਨ ਦੀ ਦੁਕਾਨ ਚਲਾ ਰਿਹਾ ਹੈ। ਉਹ ਆਪਣੇ ਪਰਿਵਾਰ ਨਾਲ ਸੌਂ ਰਿਹਾ ਸੀ ਕਿ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੈੱਡ, ਗੱਦਾ, ਐੱਲਸੀਡੀ, ਤਿੰਨ ਪੱਖੇ, ਕੱਪੜੇ ਅਤੇ ਸੈਨੇਟਰੀ ਦਾ ਸਾਮਾਨ ਸੜ ਗਿਆ। ਪਰਿਵਾਰ ਨੂੰ ਬੜੀ ਮੁਸ਼ਕਲ ਨਾਲ ਕਮਰਿਆਂ ਵਿੱਚੋਂ ਬਾਹਰ ਕੱਢਿਆ ਗਿਆ। ਘਰ ਦੀਆਂ ਦੋ ਔਰਤਾਂ ਨੂੰ ਧੂੰਆਂ ਚੜ੍ਹ ਗਿਆ ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ।

Advertisement

Advertisement