ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਐੱਨਯੂ ਵਿਦਿਆਰਥੀਆਂ ਦੀ ਭੁੱਖ ਹੜਤਾਲ 12ਵੇਂ ਦਿਨ ਵੀ ਜਾਰੀ

08:40 AM Aug 23, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਗਸਤ
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੀਰਵਾਰ ਨੂੰ ਆਪਣੀ ਭੁੱਖ ਹੜਤਾਲ ਦੇ 12ਵੇਂ ਦਿਨ ਦੌਰਾਨ ਪੂਰੀ ਤਰ੍ਹਾਂ ਯੂਨੀਵਰਸਿਟੀ ਵਿੱਚ ਹੜਤਾਲ ਕੀਤੀ ਅਤੇ ਜਮਾਤਾਂ ਦਾ ਬਾਈਕਾਟ ਕੀਤਾ। ਜਮਾਤਾਂ ਵਿੱਚ ਵਿਦਿਆਰਥੀ ਨਹੀਂ ਗਏ ਅਤੇ ਡੈਸਕਾਂ ਖਾਲੀ ਰਹੀਆਂ। ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐਨਯੂਐਸਯੂ) ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਲਈ ਸੈਂਕੜੇ ਵਿਦਿਆਰਥੀਆਂ ਨੇ ਜਮਾਤਾਂ ਦਾ ਬਾਈਕਾਟ ਕੀਤਾ। ਕੁਝ ਸਕੂਲਾਂ, ਖਾਸ ਤੌਰ ’ਤੇ ਸਕੂਲ ਆਫ ਸੰਸਕ੍ਰਿਤ ਐਂਡ ਇੰਡਿਕ ਸਟੱਡੀਜ਼ ਦੇ ਵਿਦਿਆਰਥੀਆਂ ਦੇ ਸਿਰਫ ਇੱਕ ਛੋਟੇ ਵਰਗ ਨੇ ਹੀ ਜਮਾਤਾਂ ਵਿੱਚ ਹਾਜ਼ਰੀ ਭਰੀ, ਜਦਕਿ ਬਾਕੀ ਸਾਰੀਆਂ ਮੁਅੱਤਲ ਰਹੀਆਂ।

Advertisement

Advertisement