ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ

07:57 AM Oct 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਅਕਤੂਬਰ
ਤਾਜਪੁਰ ਰੋਡ ’ਤੇ ਬੁੱਧਵਾਰ ਦੇਰ ਰਾਤ ਪਤਨੀ ਵੱਲੋਂ ਵਿਆਹ ਸਮਾਗਮ ’ਚ ਜਾਣ ਤੋਂ ਇਨਕਾਰ ਕਰਨ ’ਤੇ ਪਤੀ ਨੇ ਉਸ ਨੂੰ ਬੈਲਟ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਦੌਰਾਨ ਗਆਂਢੀਆਂ ਨੇ ਰੌਲਾ ਸੁਣ ਕੇ ਵਿਆਹੁਤਾ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ। ਮਗਰੋਂ ਜਦੋਂ ਉਹ ਪਹੁੰਚੇ ਤਾਂ ਜ਼ਖਮੀ ਰੀਨਾ ਨੂੰ ਉਸ ਦੇ ਪਰਿਵਾਰਕ ਮੈਂਬਰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਥਾਣਾ ਡਿਵੀਜ਼ਨ ਨੰਬਰ 7 ਵਿੱਚ ਮ੍ਰਿਤਕਾ ਦੇ ਵਾਰਸਾਂ ਨੂੰ ਪੁਲੀਸ ਨੇ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮਾਮਲੇ ਵਿੱਚ ਪੁਲੀਸ ਨੇ ਗਗਨਦੀਪ ਚੋਪੜਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕਾ ਰੀਨਾ ਦੇ ਭਰਾ ਰਾਜਕੁਮਾਰ ਨੇ ਦੱਸਿਆ ਕਿ ਉਹ ਤਾਜਪੁਰ ਰੋਡ ’ਤੇ ਰਹਿੰਦਾ ਹੈ। 12 ਸਾਲ ਪਹਿਲਾਂ ਉਸ ਦੀ ਭੈਣ ਰੀਨਾ ਦਾ ਵਿਆਹ ਤਾਜਪੁਰ ਰੋਡ ਵਾਸੀ ਗਗਨਦੀਪ ਚੋਪੜਾ ਨਾਲ ਹੋਇਆ ਸੀ। ਵਿਆਹ ਤੋਂ ਦੋ ਸਾਲ ਬਾਅਦ ਹੀ ਉਸ ਦੇ ਸਹੁਰਿਆਂ ਨੇ ਉਸ ਦੀ ਭੈਣ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਗਗਨਦੀਪ ਨੇ ਪਹਿਲਾਂ ਵੀ ਕਈ ਵਾਰ ਉਸ ਦੀ ਭੈਣ ਦੀ ਕੁੱਟਮਾਰ ਕੀਤੀ। ਬੀਤੀ ਰਾਤ ਜਦੋਂ ਗਗਨਦੀਪ ਨੇ ਆਪਣੀ ਪਤਨੀ ਰੀਨਾ ਨੂੰ ਬੱਚਿਆਂ ਸਣੇ ਵਿਆਹ ਸਮਾਗਮ ਵਿੱਚ ਜਾਣ ਲਈ ਕਿਹਾ ਤਾਂ ਰੀਨਾ ਨੇ ਨਵਰਾਤਰੇ ਦੌਰਾਨ ਵਰਤ ਰੱਖੇ ਹੋਣ ਕਾਰਨ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ’ਤੇ ਗਗਨਦੀਪ ਗੁੱਸੇ ਵਿੱਚ ਆ ਗਿਆ। ਮਗਰੋਂ ਮੁਲਜ਼ਮ ਨੇ ਰੀਨਾ ਨੂੰ ਬੈਲਟ ਨਾਲ ਕੁੱਟਿਆ, ਜਿਸ ਮਗਰੋਂ ਉਸ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ 7 ਦੇ ਐੱਸਐੱਚਓ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗਗਨਦੀਪ ਚੋਪੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Advertisement

Advertisement