ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕਤਲ

08:04 AM Mar 29, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਾਰਚ
ਨੂਰਵਾਲਾ ਰੋਡ ’ਤੇ ਮੁਹੱਲਾ ਏਕਜੋਤ ਨਗਰ ਇਲਾਕੇ ’ਚ ਇੱਕ ਵਿਅਕਤੀ ਨੇ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਿਆਂ ਉਸਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ। ਘਟਨਾ ਦਾ ਪਤਾ ਉਸ ਸਮੇਂ ਲੱਗਿਆ, ਜਦੋਂ ਮ੍ਰਿਤਕ ਆਸਮਾ ਦੇ ਭਰਾ ਮੁਹੰਮਦ ਸ਼ੋਹੇਬ ਨੇ ਉਸ ਨੂੰ ਫੋਨ ਕੀਤਾ ਪਰ ਆਸਮਾ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਹ ਮਾਂ ਦੇ ਨਾਲ ਉਸਦੇ ਘਰ ਪੁੱਜਿਆ ਤਾਂ ਦੇਖਿਆ ਕਿ ਆਸਮਾ ਦੀ ਲਾਸ਼ ਖੂਨ ਨਾਲ ਲਥਪਥ ਪਈ ਸੀ ਅਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਜਾਂਚ ਤੋਂ ਬਾਅਦ ਆਸਮਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲੀਸ ਨੇ ਆਸਮਾ ਦੇ ਭਰਾ ਦੀ ਸ਼ਿਕਾਇਤ ’ਤੇ ਮੁੰਨਾ ਦੇ ਖ਼ਿਲਾਫ਼ ਕਤਲ ਕੇਸ ਦਰਜ ਕਰ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਬਸਤੀ ਜੋਧੇਵਾਲ ਦੇ ਐੱਸਐੱਚਓ ਸਬ-ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਆਸਮਾ ਦਾ ਵਿਆਹ ਕਰੀਬ ਪੰਜ ਸਾਲ ਪਹਿਲਾਂ ਮੁੰਨਾ ਨਾਲ ਹੋਇਆ ਸੀ, ਜਿਨ੍ਹਾਂ ਦੇ 2 ਬੱਚੇ ਵੀ ਹਨ। ਪਿਛਲੇ ਕੁਝ ਸਮੇਂ ਤੋਂ ਮੁੰਨਾ ਨੂੰ ਸ਼ੱਕ ਸੀ ਕਿ ਆਸਮਾ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ। ਇਸ ਨੂੰ ਲੈ ਕੇ ਦੋਵਾਂ ਵਿਚਾਲੇ ਕਈ ਵਾਰ ਬਹਿਸ ਵੀ ਹੋ ਚੁੱਕੀ ਸੀ। ਅੱਜ ਸਵੇਰੇ ਵੀ ਦੋਹਾਂ ’ਚ ਕਿਸੇ ਗੱਲ ਤੋਂ ਝਗੜਾ ਹੋਇਆ ਤਾਂ ਮੁਲਜ਼ਮ ਮੁੰਨਾ ਨੇ ਤੇਜ਼ਧਾਰ ਹਥਿਆਰ ਨਾਲ ਆਸਮਾ ਦਾ ਗਲਾ ਵੱਢ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

Advertisement

Advertisement
Advertisement