ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ਵਿੱਚ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਦਾ ਹੋਕਾ

11:15 AM Oct 11, 2024 IST
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਦੇ ਹੋਏ ਮਾਹਿਰ।-ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 10 ਅਕਤੂਬਰ
ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪਿੰਡ ਫਤਿਹਗੜ੍ਹ ਭਾਦਸੋਂ, ਚੰਨੋਂ ਅਤੇ ਘਰਾਚੋਂ ਵਿੱਚ ਨੁੱਕੜ ਨਾਟਕਾਂ ਕਰਵਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਨੂੰ ਹੋਣ ਵਾਲੇ ਨੁਕਸਾਨਾਂ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੀ ਪੰਜਾਬ ਕਲਾ ਮੰਚ ਸਿੱਧਸਰ ਦੀ ਨਾਟਕ ਮੰਡਲੀ ਵੱਲੋਂ ਨਾਟਕ ਪੇਸ਼ ਕੀਤੇ ਗਏ। ਇਨ੍ਹਾਂ ਨਾਟਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਪਰਾਲੀ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ, ਅਨਮੋਲਦੀਪ ਸਿੰਘ, ਸਹਿਕਾਰੀ ਸਭਾ ਦੇ ਇੰਸਪੈਕਟਰ ਰੁਪਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਅਤੇ ਵਾਤਾਵਰਨ ਦੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ ਗਈ।

Advertisement

ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ

ਧੂਰੀ: ਪਿੰਡ ਭਲਵਾਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਐੱਸਡੀਐੱਮ ਵਿਕਾਸ ਹੀਰਾ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੁੰਨਾਵਾਲ, ਭਲਵਾਨ ਅਤੇ ਮੀਂਮਸਾ ਦੇ ਮੋਹਤਬਰਾਂ, ਨੰਬਰਦਾਰ ਅਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਕਾਨੂੰਗੋ, ਪਟਵਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਜ਼ਮੀਨ ਅਤੇ ਵਾਤਾਵਰਨ ਉਪਰ ਪੈਣ ਵਾਲੇੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਗਰੂਕ ਕੀਤਾ ਗਿਆ। -ਖੇਤਰੀ ਪ੍ਰਤੀਨਿਧ

Advertisement
Advertisement