ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਨਾਲਾ ਵਿੱਚ ਆਦਰਸ਼ ਪੋਲਿੰਗ ਬੂਥ ਰਹੇ ਖਿੱਚ ਦਾ ਕੇਂਦਰ

10:54 AM Jun 02, 2024 IST
ਜੁਮਲਾ ਮਾਲਕਿਨ ਸਕੂਲ ਵਿੱਚ ਪਰਿਵਾਰਕ ਮੈਂਬਰਾਂ ਨਾਲ ਮੂਰਤੀ ਦੇਵੀ।

ਰਵਿੰਦਰ ਰਵੀ
ਬਰਨਾਲਾ, 1 ਜੂਨ
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਰੀਨ ਬੂਥ, ਆਦਰਸ਼ ਪੋਲਿੰਗ ਬੂਥ, ਦਿਵਿਆਂਗ ਲੋਕਾਂ ਲਈ ਬੂਥ, ਔਰਤਾਂ ਲਈ ਪਿੰਕ ਬੂਥ ਅਤੇ ਨੌਜਵਾਨਾਂ ਵੱਲੋਂ ਪ੍ਰਬੰਧਤ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਚੋਣਾਂ ਦੌਰਾਨ ਨੌਜਵਾਨ ਵੋਟਰਾਂ ਅਤੇ ਬਜ਼ੁਰਗਾਂ ਨੇ ਸੈਲਫੀ ਜ਼ੋਨ ’ਚ ਸੈਲਫੀਆਂ ਲਈਆਂ। ਲੱਖੀ ਕਲੋਨੀ ਵਾਸੀ 80 ਸਾਲਾਂ ਮੂਰਤੀ ਦੇਵੀ ਜੋ ਕਿ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ’ਚ ਜ਼ੇਰੇ ਇਲਾਜ ਹੋਣ ਕਾਰਨ ਛੁੱਟੀ ਮਿਲਦਿਆਂ ਹੀ ਸਿੱਧੀ ਵੋਟ ਪਾਉਣ ਨੂੰ ਤਰਜੀਹ ਦਿੱਤੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 18 ਸਾਲ ਦੇ ਨਵੇਂ ਵੋਟਰਾਂ ਨੂੰ, 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੋਟਰਾਂ ਨੂੰ ਅਤੇ ਦਿਵਿਆਂਗ ਵੋਟਰਾਂ ਨੂੰ ਵਿਸ਼ੇਸ਼ ਰੂਪ ’ਚ ਸਰਟੀਫਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵੋਟਰਾਂ ਨੂੰ ਪੋਲਿੰਗ ਸਟੇਸ਼ਨ ਦੇ ਦਰਵਾਜ਼ੇ ਤੋਂ ਵੋਟ ਵਾਲੇ ਕਮਰੇ ਤੱਕ ਲੈ ਕੇ ਜਾਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਾਲੰਟੀਅਰਾਂ ਵਜੋਂ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਆਪਣੀ ਭੂਮਿਕਾ ਬਾਖੂਬੀ ਨਿਭਾਈ। ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਸਰਕਾਰੀ ਸਕੂਲ ਹੰਢਿਆਇਆ ਵਿਖੇ ਤਾਇਨਾਤ ਇਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਗਰਮੀ ਦੇ ਮੱਦੇਨਜ਼ਰ ਠੰਢੇ-ਮਿੱਠੇ ਸ਼ਰਬਤ ਦੀਆਂ ਛਬੀਲਾਂ ਵੀ ਲਾਈਆਂ ਗਈਆਂ ਜਿਸ ਦੌਰਾਨ ਵੋਟਰਾਂ ਅਤੇ ਚੋਣ ਸਟਾਫ ਨੂੰ ਸ਼ਰਬਤ, ਨਿੰਬੂ ਪਾਣੀ ਆਦਿ ਦਿੱਤਾ ਗਿਆ। ਨਾਲ ਹੀ ਸਿਹਤ ਵਿਭਾਗ ਵੱਲੋਂ ਓ.ਆਰ. ਐੱਸ. ਘੋਲ ਦੇ ਪੈਕਟ ਵੀ ਰੱਖੇ ਗਏ ਸਨ ਤਾਂ ਜੋ ਲੋਕਾਂ ਨੂੰ ਲੋੜ ਪੈਣ ’ਤੇ ਦਿੱਤੇ ਜਾ ਸਕਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਅਮਲੇ ਲਈ ਖਾਣੇ, ਚਾਹ-ਪਾਣੀ ਅਤੇ ਹੋਰ ਚੀਜ਼ਾਂ ਦਾ ਪ੍ਰਬੰਧ ਕੀਤਾ ਗਿਆ।

Advertisement

Advertisement