ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਠੇਕਾ ਲੁੱਟਣ ਮਗਰੋਂ ਸੜਕ ਹਾਦਸੇ ’ਚ ਮਾਰੇ ਗਏ ਪੰਜਾਬੀ ਦੀ ਪਛਾਣ ਹੋਈ

08:03 AM May 06, 2024 IST

ਪੱਤਰ ਪ੍ਰੇਰਕ
ਵੈਨਕੂਵਰ, 5 ਮਈ
ਪੁਲੀਸ ਨੇ ਟੋਰਾਂਟੋ ਵਿੱਚ ਪੰਜ ਦਿਨਾਂ ਪਹਿਲਾਂ ਸ਼ਰਾਬ ਦਾ ਠੇਕਾ ਲੁੱਟ ਕੇ ਭੱਜਣ ਮਗਰੋਂ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਕਰ ਲਈ ਹੈ। ਇਹ ਵਿਅਕਤੀ ਠੇਕਾ ਲੁੱਟਣ ਮਗਰੋਂ ਚੋਰੀ ਦੀ ਵੈਨ ਲੈ ਕੇ ਭੱਜ ਗਿਆ ਸੀ। ਇਸ ਦੌਰਾਨ ਹਾਈਵੇਅ 401 ’ਤੇ ਉਲਟ ਦਿਸ਼ਾ ਵਿੱਚ ਜਾਂਦਿਆਂ ਉਸ ਨੇ ਇੱਕ ਭਾਰਤੀ ਪਰਿਵਾਰ ਦੀ ਕਾਰ ਸਮੇਤ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ। ਇਸ ਕਾਰ ਵਿੱਚ ਸਵਾਰ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਸੀ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ (21) ਵਜੋਂ ਕੀਤੀ ਹੈ। ਉਹ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਇਆ ਸੀ। ਗਗਨਦੀਪ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਸਨ ਅਤੇ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ। ਉਸ ਖ਼ਿਲਾਫ਼ ਕਾਰਾਂ ਚੋਰੀ ਕਰਨ ਅਤੇ ਲੁੱਟ-ਖੋਹ ਦੇ ਮਾਮਲੇ ਦੀ ਸੁਣਵਾਈ ਮਿਲਟਨ ਦੀ ਅਦਾਲਤ ਵਿੱਚ ਅਗਲੇ ਹਫ਼ਤੇ ਸ਼ੁਰੂ ਹੋਣੀ ਸੀ, ਪਰ ਇਸਤੋਂ ਪਹਿਲਾਂ ਉਸਦੀ ਮੌਤ ਹੋ ਗਈ। ਉਲਟ ਦਿਸ਼ਾ ਵਿੱਚ ਜਾਂਦੇ ਸਮੇਂ ਉਸ ਦੀ ਵੈਨ ਨਾਲ ਹੋਈ ਕਾਰ ਦੀ ਟੱਕਰ ਵਿੱਚ ਭਾਰਤੀ ਮੂਲ ਦੇ ਤਿੰਨ ਲੋਕ (ਬਜ਼ੁਰਗ ਜੋੜਾ ਤੇ ਉਨ੍ਹਾਂ ਦਾ ਪੋਤਾ) ਮਾਰੇ ਗਏ ਸਨ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਕਾਰਨ ਉਨ੍ਹਾਂ ਲੋਕਾਂ ਦੀ ਦਲੀਲ ਨੂੰ ਬਲ ਮਿਲਿਆ ਹੈ ਜੋ ਅਪਰਾਧੀਆਂ ਨੂੰ ਜ਼ਮਾਨਤ ਨਾ ਦੇਣ ਲਈ ਸਰਕਾਰ ਤੋਂ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕਰ ਰਹੇ ਹਨ। ਦੱਸਣਾ ਬਣਦਾ ਹੈ ਕਿ ਕੁਝ ਕੁ ਸੰਗੀਨ ਮਾਮਲਿਆਂ ਨੂੰ ਛੱਡ ਕੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਜਾਂਦੀ ਹੈ। ਉਦੋਂ ਤੱਕ ਅਪਰਾਧੀ ਹੋਰ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ।

Advertisement

Advertisement
Advertisement