For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਮੌਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ

07:58 AM Nov 24, 2023 IST
ਗੁਰਦੁਆਰਾ ਮੌਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ
ਗੁਰਦੁਆਰਾ ਮੋਹਲਗੜ੍ਹ ਵਿਖੇ ਗੁਰੂ ਮਹਾਰਾਜ ਦੇ ਸਰੂਪ ਸੁਸ਼ੋਭਿਤ ਕਰਦੇ ਹੋਈ ਪਿੰਡ ਦੀ ਸੰਗਤ ਨਾਲ ਹਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਸਮੇਰ ਸਿੰਘ ਲਾਛੜੂ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 23 ਨਵੰਬਰ
ਇਥੋਂ ਨੇੜਲੇ ਪਿੰਡ ਮੋਹਲਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਦੀ ਸੰਗਤ ਵੱਲੋਂ ਪਸ਼ਚਾਤਾਪ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੜ ਤੋਂ ਗੁਰਦੁਆਰਾ ਮੌਹਲਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਰਦੁਆਰੇ ਲਈ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਿੰਡ ਵਾਸੀਆਂ ਨੂੰ ਸੌਂਪ ਦਿੱਤੇ ਗਏ ਹਨ। ਇਥੇ ਵਰਨਣਯੋਗ ਹੈ ਕਿ ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕੀਤੀ ਗਈ ਸੀ ਜਿਸ ਕਰਕੇ ਸਮੁੱਚੇ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਮੁਆਫੀ ਮੰਗ ਲਈ ਸੀ, ਇਸ ਤੋਂ ਬਾਅਦ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਸੇਵਾ ਨੂੰ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਮੋਹਲਗੜ੍ਹ ਦੇ ਵਾਸੀਆਂ ਨੇ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕਰਕੇ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਕਰਨ ਦੀ ਮੰਗ ਕੀਤੀ ਗਈ ਸੀ।

Advertisement

Advertisement
Advertisement
Author Image

joginder kumar

View all posts

Advertisement