ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਲਾਏ ਜਾਮ ਦਾ ਡੇਰਾਬੱਸੀ ’ਤੇ ਪਿਆ ਅਸਰ

06:25 AM Oct 07, 2024 IST
ਡੇਰਾਬੱਸੀ ਵਿੱਚ ਟਰੈਫਿਕ ਜਾਮ ਵਿਚ ਫਸੇ ਵਾਹਨ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 6 ਅਕਤੂਬਰ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਲੜੂ ਵਿੱਚ ਹਾਈਵੇ ’ਤੇ ਦਿੱਤੇ ਧਰਨੇ ਦਾ ਅਸਰ ਡੇਰਾਬੱਸੀ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਰਾਹਗੀਰਾਂ ਨੂੰ ਕਈ ਘੰਟੇ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ ਹੈ। ਡੇਰਾਬੱਸੀ ਬਰਵਾਲਾ ਰੋਡ ’ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਜਾਮ ਵਿਚ ਐਂਬੂਲੈਂਸਾਂ ਵੀ ਫਸੀਆਂ ਹੋਈਆਂ ਸਨ। ਰਾਹਗੀਰ ਬਦਲਵੇਂ ਰੂਟਾਂ ਅਤੇ ਅਣਜਾਣ ਰਸਤਿਆਂ ਰਾਹੀਂ ਆਪਣੇ ਠਿਕਾਣਿਆਂ ’ਤੇ ਪਹੁੰਚਣ ਲਈ ਮਜਬੂਰ ਸਨ। ਕਿਸਾਨਾਂ ਅੱਗੇ ਸਥਾਨਕ ਪ੍ਰਸ਼ਾਸਨ ਬੇਵੱਸ ਨਜ਼ਰ ਆਇਆ।
ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜ ਦੇ ਆੜ੍ਹਤੀਆਂ ਵਿਚ ਮੰਗਾਂ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਮੰਡੀਆਂ ਵਿਚੋਂ ਝੋਨੇ ਦੀ ਫ਼ਸਲ ਦੀ ਲਿਫਟਿੰਗ ਨਾ ਹੋਣ ਕਾਰਨ ਅੱਜ ਬਾਅਦ ਦੁਪਹਿਰ ਕਿਸਾਨਾਂ ਦਾ ਗੁੱਸਾ ਫੁੱਟ ਗਿਆ। ਕਿਸਾਨ ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਧਰਨਾ ਮਾਰ ਕੇ ਬੈਠ ਗਏ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਟਾਲ-ਮਟੋਲ ਦੀ ਨੀਤੀ ਅਪਣਾਉਂਦੀ ਆ ਰਹੀ ਹੈ। ਇਸ ਮੌਕੇ ਧਰਨੇ ਵਿਚ ਬੈਠੇ ਕਿਸਾਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਫ਼ਸਲਾਂ ਮੰਡੀਆਂ ਵਿਚ ਇਸੇ ਤਰ੍ਹਾਂ ਰੁਲਦੀਆਂ ਰਹੀਆਂ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਦੇਰ ਸ਼ਾਮ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਏ ਜਾਣ ਮਗਰੋਂ ਕਿਸਾਨ ਧਰਨਾ ਚੁੱਕਣ ਲਈ ਰਾਜ਼ੀ ਹੋਏ। ਇਸ ਤੋਂ ਬਾਅਦ ਆਵਾਜਾਈ ਚਾਲੂ ਹੋਣ ’ਤੇ ਕਈ ਘੰਟੇ ਜਾਮ ਵਿਚ ਫਸੇ ਲੋਕਾਂ ਨੇ ਸੁੱਖ ਦਾ ਸਾਹ ਲਿਆ।

Advertisement

Advertisement