ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹੁਰਿਆਂ ਨੇ ਜਵਾਈ ਨੂੰ ਗੋਲੀ ਮਾਰੀ

07:19 AM Aug 23, 2020 IST

ਜਸਵੀਰ ਸਿੰਘ ਭੁੱਲਰ

Advertisement

ਦੋਦਾ, 22 ਅਗਸਤ

ਭਲਾਈਆਣਾ ਵਿਚ ਪਰਿਵਾਰਕ ਝਗੜੇ ਦੌਰਾਨ ਵਿਆਹੁਤਾ ਲੜਕੀ ਦੇ ਰਿਸ਼ਤੇਦਾਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਲੜਕੀ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ।

Advertisement

ਪੀੜਤ ਨੌਜਵਾਨ ਦੀ ਮਾਤਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜੀਵਨ ਸਿੰਘ, ਗੁਰਪਿੰਦਰ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ ਪਿੰਡ ਗੰਗਾ ਨਾਲ ਵਿਆਹਿਆ ਹੋਇਆ ਹੈ। ਚਾਰ ਸਾਲਾਂ ਤੋਂ ਉਨ੍ਹਾਂ ’ਚ ਅਣਬਣ ਚੱਲ ਰਹੀ ਸੀ। ਅੱਜ ਇਸੇ ਰੰਜਿਸ਼ ਤਹਿਤ ਲੜਕੇ ਦੇ ਸਹੁਰੇ ਪਰਿਵਾਰ ਵਾਲੇ ਆਪਣੀ ਲੜਕੀ ਨੂੰ ਘਰ ਛੱਡਣ ਦੇ ਬਹਾਨੇ ਦੋ ਕਾਰਾਂ ’ਚ ਆਏ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਜੀਵਨ ਸਿੰਘ ਦੇ ਗੋਲੀ ਵੱਜ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਦੋਦਾ ਤੋਂ ਬਠਿੰਡਾ ਰੈਫਰ ਕੀਤਾ ਗਿਆ ਹੈ। ਕੋਟਭਾਈ ਦੇ ਐੱਸਐੱਚਓ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Tags :
‘ਜਵਾਈ’ਸਹੁਰਿਆਂਗੋਲੀਮਾਰੀ:
Advertisement