ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਆਮਦਨ ਕਰ ਵਿਭਾਗ ਸਰਗਰਮ
07:58 AM Mar 21, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਮਾਰਚ
ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸ ਸਬੰਧੀ ਜੁਆਇੰਟ ਡਾਇਰੈਕਟਰ ਅਮਦਨ ਕਰ ਵਿਭਾਗ (ਜਾਂਚ) ਧਰਮੇਂਦਰ ਸਿੰਘ ਪੂਨੀਆ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿੱਚ ਇੱਕ ਟੌਲ-ਫ੍ਰੀ ਨੰਬਰ (1800-180-2141) ਤੇ ਇੱਕ ਵਟਸਐਪ ਨੰਬਰ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਚੌਵੀ ਘੰਟੇ ਕੰਮ ਕਰਦਾ ਹੈ। ਇਸ ਨੰਬਰ ’ਤੇ ਚੋਣ ਪ੍ਰਕਿਰਿਆ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੀ ਜਾਂਦੀ ਨਕਦੀ ਜਾਂ ਹੋਰ ਕੀਮਤੀ ਵਸਤੂਆਂ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
Advertisement
Advertisement
Advertisement