ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਟਾਲਾ ਦੇ ਮੇਅਰ ਅਤੇ ਸ਼ਰਾਬ ਕਾਰੋਬਾਰੀ ਸਣੇ ਸੱਤ ਥਾਵਾਂ ’ਤੇ ਆਮਦਨ ਕਰ ਵਿਭਾਗ ਦੇ ਛਾਪੇ

08:25 AM May 26, 2024 IST
ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ ਦੇ ਘਰ ਦੇ ਬਾਹਰ ਇਕੱਠੇ ਹੋਏ ਕਾਂਗਰਸੀ ਆਗੂ।

ਹਰਜੀਤ ਸਿੰਘ ਪਰਮਾਰ/ਦਲਬੀਰ ਸਿੰਘ ਸੱਖੋਵਾਲੀਆ
ਬਟਾਲਾ, 25 ਮਈ
ਇੱਥੇ ਅੱਜ ਤੜਕਸਾਰ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਬਟਾਲਾ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ ਅਤੇ ਸ਼ਰਾਬ ਦੇ ਕਾਰੋਬਾਰੀ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰੀਆ ਦੇ ਘਰਾਂ ਸਣੇ ਕੁੱਲ ਸੱਤ ਥਾਵਾਂ ’ਤੇ ਛਾਪੇ ਮਾਰੇ। ਇਹ ਜਾਂਚ ਦੇਰ ਸ਼ਾਮ ਤੱਕ ਚਲਦੀ ਰਹੀ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਕਿਸੇ ਨੂੰ ਵੀ ਨੇੜੇ ਨਾ ਆਉਣ ਦਿੱਤਾ ਅਤੇ ਨਾ ਹੀ ਆਮਦਨ ਕਰ ਵਿਭਾਗ ਦੇ ਕਿਸੇ ਅਧਿਕਾਰੀ ਨੇ ਇਸ ਬਾਰੇ ਕੋਈ ਜਾਣਕਾਰੀ ਦਿੱਤੀ। ਪ੍ਰਾਪਤ ਵੇਰਵਿਆਂ ਅਨੁਸਾਰ 50 ਅਧਿਕਾਰੀਆਂ ਅਤੇ 100 ਦੇ ਕਰੀਬ ਪੈਰਾ ਮਿਲਟਰੀ ਫੋਰਸਾਂ ਦੇ ਮੁਲਾਜ਼ਮਾਂ ਸਣੇ ਆਮਦਨ ਕਰ ਵਿਭਾਗ ਦੀਆਂ ਸੱਤ ਟੀਮਾਂ ਨੇ ਇੱਕੋ ਸਮੇਂ ਮੇਅਰ ਸੁਖਦੀਪ ਸਿੰਘ ਉਰਫ਼ ਸੁੱਖ ਤੇਜਾ, ਸ਼ਰਾਬ ਕਾਰੋਬਾਰੀ ਰਾਜਿੰਦਰ ਕੁਮਾਰ ਪੱਪੂ ਜੈਂਤੀਪੁਰੀਆ, ਉਸ ਦੇ ਜਨਰਲ ਮੈਨੇਜਰ ਗੁਰਪ੍ਰੀਤ ਸਿੰਘ ਉੱਪਲ, ਸ਼ਰਾਬ ਕਾਰੋਬਾਰੀ ਰਾਹੁਲ ਭੱਲਾ ਪਿੰਡ ਸੁਕਾਲਾ, ਸੁਧੀਰ ਚੰਦਾ (ਚੰਦਾ ਹੋਟਲ ਵਾਲੇ), ਕਾਰੋਬਾਰੀ ਬੇਅੰਤ ਖੁੱਲਰ ਅਤੇ ਘਸੀਟਪੁਰ ਦੀ ਸਰਪੰਚ ਦੇ ਪਤੀ ਪ੍ਰਭਦਿਆਲ ਸਿੰਘ ਦੇ ਘਰ ਛਾਪੇ ਮਾਰੇ। ਇਹ ਸਾਰੇ ਵਿਅਕਤੀ ਕਾਂਗਰਸ ਪਾਰਟੀ ਨਾਲ ਸਬੰਧਤ ਹਨ।
ਇਸ ਦੌਰਾਨ ਸਾਰੇ ਘਰਾਂ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਸੀਲ ਕਰ ਦਿੱਤਾ ਅਤੇ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਨਹੀਂ ਆਉਣ ਦਿੱਤਾ ਤੇ ਨਾ ਹੀ ਕਿਸੇ ਵਿਅਕਤੀ ਨੂੰ ਅੰਦਰ ਜਾਣ ਦਿੱਤਾ। ਸੂਤਰਾਂ ਅਨੁਸਾਰ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਜਾਂਚ-ਪੜਤਾਲ ਕੀਤੀ ਅਤੇ ਬੈਂਕ ਖਾਤਿਆਂ ਦੇ ਪੂਰੇ ਵੇਰਵੇ ਵੀ ਲਏ ਹਨ। ਹਾਲਾਂਕਿ ਇਸ ਸਬੰਧੀ ਕਿਸੇ ਵੀ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ।

Advertisement

ਕਾਂਗਰਸੀਆਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਇਕੱਠੇ ਹੋਏ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਇਸ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰ ਰਹੀ ਹੈ ਜਿਸ ਤੋਂ ਬੁਖਲਾਹਟ ਵਿੱਚ ਆ ਕੇ ਕੇਂਦਰ ਅਤੇ ਸੂਬਾ ਸਰਕਾਰ ਅਜਿਹੀਆਂ ਕਾਰਵਾਈਆਂ ਕਰ ਰਹੀਆਂ ਹਨ।

Advertisement
Advertisement
Advertisement