ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ: ਵਿਜੈ ਪ੍ਰਤਾਪ

10:26 AM Sep 22, 2024 IST
ਸ਼ਿਵ ਦੁਰਗਾ ਵਿਹਾਰ ਵਿੱਚ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਵਿਜੈ ਪ੍ਰਤਾਪ ਸਿੰਘ ਤੇ ਹੋਰ।

ਕੁਲਵਿੰਦਰ ਕੌਰ
ਫਰੀਦਾਬਾਦ, 21 ਸਤੰਬਰ
ਬੜਖਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹੱਕ ਵਿੱਚ ਪਈਆਂ ਵੋਟਾਂ ਬੜਖਲ ਵਿਧਾਨ ਸਭਾ ਹਲਕੇ ਦੀ ਤਸਵੀਰ ਬਦਲ ਕੇ ਰੱਖ ਦੇਣਗੀਆਂ। ਉਹ ਅੱਜ ਸ਼ਿਵ ਦੁਰਗਾ ਵਿਹਾਰ ਵਿੱਚ ਪ੍ਰਚਾਰ ਦੌਰਾਨ ਕਿਹਾ ਕਿ ਹਰਿਆਣਾ ਵਿੱਚ ਬਦਲਾਅ ਦੀ ਹਵਾ ਤੇਜ਼ੀ ਨਾਲ ਵਗ ਰਹੀ ਹੈ। ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਇਸ ਦੌਰਾਨ ਸਮਾਗਮ ਦੀ ਪ੍ਰਧਾਨਗੀ ਯੂਥ ਕਾਂਗਰਸੀ ਆਗੂ ਅਤੇ ਹਲਕਾ ਬੜਖਲ ਤੋਂ ਸਾਬਕਾ ਵਿਧਾਨ ਸਭਾ ਉਮੀਦਵਾਰ ਅਜੈ ਭਡਾਨਾ ਨੇ ਕੀਤੀ। ਇਸ ਮੌਕੇ ਕਲੋਨੀ ਦੇ ਲੋਕਾਂ ਨੇ ਵਿਜੈ ਪ੍ਰਤਾਪ ਨੂੰ ਖੇਤਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੀਵਰੇਜ ਲਾਈਨ ਵਿਛਾਉਣ ਦੇ ਨਾਂ ’ਤੇ ਕਈ ਥਾਂ ਟੋਏ ਪੁੱਟੇ ਗਏ ਜੋ ਅੱਜ ਤੱਕ ਭਰੇ ਨਹੀਂ ਗਏ। ਸੀਵਰੇਜ ਲਾਈਨ ਵਿਛਾਉਣ ਦੇ ਨਾਂ ’ਤੇ 160 ਕਰੋੜ ਰੁਪਏ ਖਰਚ ਕੀਤੇ ਗਏ ਪਰ ਲਾਈਨ ਕਿਤੇ ਵੀ ਚਾਲੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇੱਥੇ ਇੰਨੀ ਵੱਡੀ ਆਬਾਦੀ ’ਤੇ 8 ਇੰਚ ਦੀ ਸੀਵਰ ਲਾਈਨ ਕਿਵੇਂ ਸਫਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜੇ ਉਨ੍ਹਾਂ ਦੇ ਇਲਾਕੇ ਦੀ ਤਸਵੀਰ ਬਦਲਣੀ ਹੈ ਤਾਂ ਇਸ ਸਰਕਾਰ ਨੂੰ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਤਿੰਨ ਮਹੀਨਿਆਂ ਵਿੱਚ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਉਨ੍ਹਾਂ ਖੇਤਰ ਵਿੱਚ ਨਵੀਂ ਸੀਵਰ ਲਾਈਨ ਵਿਛਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਖੇਤਤਰ ਦੀਆਂ ਹੋਰ ਮੁਸ਼ਕਲਾਂ ਵੀ ਹੱਲ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਮੇਅਰ ਸੂਬੇਦਾਰ ਸੁਮਨ, ਸਾਬਕਾ ਕੌਂਸਲਰ ਜਤਿੰਦਰ ਭਡਾਨਾ ਹਾਜ਼ਰ ਸਨ।

Advertisement

Advertisement