ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਟੀਐੱਫ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਧੋਖਾ ਕਰਾਰ

06:39 PM Jun 29, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 28 ਜੂਨ

ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਖੂਬ ਪ੍ਰਚਾਰ ਕੀਤਾ ਹੈ ਤੇ ਇਸ ਜ਼ਰੀਏ ਵੋਟਾਂ ਵਟੋਰਨ ਦੀ ਭਰਪੂਰ ਕੋਸ਼ਿਸ਼ ਕੀਤੀ ਹੈ ਪਰ ਅਸਲੀਅਤ ਵਿੱਚ ਸਰਕਾਰ ਵੱਲੋਂ ਸਿਰਫ ਤਨਖਾਹ ਵਿੱਚ ਵਾਧਾ ਕਰਕੇ ਇਨ੍ਹਾਂ ਅਧਿਆਪਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਇਹ ਪ੍ਰਗਟਾਵਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅਸਲੀਅਤ ਵਿੱਚ ਨਾ ਤਾਂ ਕੱਚੇ ਅਧਿਆਪਕਾਂ ਨੂੰ ਕੋਈ ਪੇਅ-ਸਕੇਲ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਭੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੇ ਵੀ ਅਧਿਆਪਕਾਂ ਦੀ ਮਜਬੂਰੀ ਦਾ ਫਾਇਦਾ ਉਠਾਇਆ ਹੈ ਤੇ ਇੱਕ ਵੱਡਾ ਡਰਾਮਾ ਰਚ ਕੇ ਛੋਟੀ ਜਿਹੀ ਤਨਖਾਹ ਵਾਧੇ ਦੀ ਰਾਹਤ ਦਿੱਤੀ ਗਈ ਹੈ, ਜੋ ਅਧਿਆਪਕਾਂ ਨਾਂਲ ਬੇਇਨਸਾਫ਼ੀ ਹੈ। ਦਹਾਕਿਆਂ ਬੱਧੀ ਵੱਖ-ਵੱਖ ਸਰਕਾਰਾਂ ਵੱਲੋਂ ਕੱਚੇ ਅਧਿਆਪਕਾਂ ਦਾ ਸੋਸ਼ਣ ਕਰਨਾ ਆਪਣੇ-ਆਪ ਵਿੱਚ ਇੱਕ ਮਿਸਾਲ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀ ਜਥੇਬੰਦੀ ਹੋਣ ਦੇ ਨਾਤੇ ਉਹ ਹਮੇਸ਼ਾ ਕੱਚੇ ਅਧਿਆਪਕਾਂ ਦੇ ਨਾਂਲ ਖੜ੍ਹੇ ਹਨ ਤੇ ਉਨ੍ਹਾਂ ਦੇ ਹਰ ਸੰਘਰਸ਼ ਵਿੱਚ ਡੀਟੀਐੱਫ ਸਾਥ ਦੇਵੇਗੀ।

Advertisement

Advertisement
Tags :
ਅਧਿਆਪਕਾਂਕਰਾਰਡੀਟੀਐੱਫਤਨਖਾਹਾਂਦੀਆਂਧੋਖਾਵੱਲੋਂਵਾਧਾਵਿੱਚ