ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਅਨ ਯੂਥ ਕਾਂਗਰਸ ਵੱਲੋਂ ‘ਨੌਕਰੀ ਦਿਓ, ਨਸ਼ਾ ਨਹੀਂ’ ਮੁਹਿੰਮ ਦਾ ਪੋਸਟਰ ਜਾਰੀ

08:06 AM Oct 16, 2024 IST
ਪੋਸਟਰ ਜਾਰੀ ਕਰਦੇ ਯੂਥ ਕਾਂਗਰਸ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਅਕਤੂਬਰ
ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੇ ਅੱਜ ਏਆਈਸੀਸੀ ਹੈੱਡਕੁਆਰਟਰ, ਦਿੱਲੀ ਵਿੱਚ ‘ਨੌਕਰੀ ਦਿਓ, ਨਸ਼ਾ ਨਹੀਂ’ ਮੁਹਿੰਮ ਤਹਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ ਇਸ ਮੁਹਿੰਮ ਨਾਲ ਸਬੰਧਤ ਪੋਸਟਰ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਵਿੱਚ ਦੇਸ਼ ਦੇ ਨੌਜਵਾਨਾਂ ਨਾਲ ਸਿਰਫ਼ ਧੋਖਾ ਹੋਇਆ ਹੈ, ਹਰ ਸਾਲ 2 ਕਰੋੜ ਨੌਕਰੀਆਂ ਦੇਣ ਅਤੇ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕੀਤਾ ਗਿਆ ਸੀ। ਉਸ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੀ ਥਾਂ ਨਸ਼ੇ ਮਿਲੇ, ਵਿਦੇਸ਼ਾਂ ਤੋਂ ਕਾਲੇ ਧਨ ਦੀ ਥਾਂ ਨਸ਼ੇ ਭਾਰੀ ਮਾਤਰਾ ਵਿੱਚ ਆ ਗਏ ਹਨ। ਯੂਥ ਕਾਂਗਰਸ ਇਸ ਧੋਖਾਧੜੀ ਵਿਰੁੱਧ 16 ਅਕਤੂਬਰ ਤੋਂ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕਰ ਰਹੀ ਹੈ, ਜਿਸ ਦਾ ਉਦੇਸ਼ ਹੈ- ‘ਨੌਕਰੀ ਦਿਓ, ਨਸ਼ੇ ਨਹੀਂ।’ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ, ਪਿਛਲੇ ਮਹੀਨੇ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਫੜੇ ਗਏ ਹਨ। ਨੌਜਵਾਨਾਂ ਨੂੰ 10 ਸਾਲਾਂ ਵਿੱਚ ਭਾਵੇਂ 20 ਕਰੋੜ ਨੌਕਰੀਆਂ ਨਹੀਂ ਮਿਲੀਆਂ ਪਰ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਜ਼ਰੂਰ ਫੜੇ ਗਏ ਹਨ। ਯੂਥ ਕਾਂਗਰਸ ਇਸ ਦਾ ਵਿਰੋਧ ਸੜਕਾਂ ਤੋਂ ਪਾਰਲੀਮੈਂਟ ਤੱਕ ਕਰੇਗੀ। ਇਸ ਮੌਕੇ ਜਨਰਲ ਸਕੱਤਰ ਕੋਕੋ ਪਾਧੀ ਅਤੇ ਮੀਡੀਆ ਇੰਚਾਰਜ ਵਰੁਣ ਪਾਂਡੇ ਮੌਜੂਦ ਸਨ।

Advertisement

ਅੱਜ ਤੋਂ ਕੌਮੀ ਰਾਜਧਾਨੀ ਤੋਂ ਸ਼ੁਰੂ ਹੋਵੇਗੀ ਮੁਹਿੰਮ

ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੇ ਕਿਹਾ ਕਿ ਇਹ ਦੇਸ਼ ਵਿਆਪੀ ਮੁਹਿੰਮ 16 ਅਕਤੂਬਰ ਦਿੱਲੀ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਇਹ ਪ੍ਰੋਗਰਾਮ ਦੇਸ਼ ਭਰ ਵਿੱਚ ਹਰ ਰਾਜ ਪੱਧਰ ’ਤੇ, ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਵਿਧਾਨ ਸਭਾ ਪੱਧਰ ’ਤੇ ਕੀਤਾ ਜਾਵੇਗਾ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਯੁਵਾ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

Advertisement
Advertisement