ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ’ਚ ਜ਼ਖ਼ਮੀ ਬੱਚੇ ਨੇ ਦਮ ਤੋੜਿਆ

08:53 AM May 23, 2024 IST

ਪੱਤਰ ਪ੍ਰੇਰਕ
ਨੂਰਪੁਰ ਬੇਦੀ, 22 ਮਈ
ਇੱਥੋਂ ਨੇੜਲੇ ਪਿੰਡ ਮੂਸਾਪੁਰ ਵਿੱਚ ਸੜਕ ਹਾਦਸੇ ਕਾਰਨ ਜ਼ਖ਼ਮੀ ਹੋਏ ਬੱਚੇ ਦੀ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ। ਦਮਨਪ੍ਰੀਤ ਸਿੰਘ (12) ਛੇਵੀਂ ਜਮਾਤ ਦਾ ਵਿਦਿਆਰਥੀ ਸੀ। ਦੱਸਣਯੋਗ ਹੈ ਕਿ ਦਮਨਪ੍ਰੀਤ ਕੱਲ੍ਹ ਆਪਣੇ ਘਰ ਅੱਗੇ ਸੜਕ ਪਾਰ ਕਰਨ ਲਈ ਖੜ੍ਹਾ ਸੀ ਤਾਂ ਇੱਕ ਕਾਰ ਚਾਲਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਜ਼ਖ਼ਮੀ ਹਾਲਤ ’ਚ ਉਸ ਨੂੰ ਸਥਾਨਕ ਡਾਕਟਰਾਂ ਨੇ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦਾਦੇ ਕਸ਼ਮੀਰ ਸਿੰਘ ਮੂਸਾਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਮੁੱਖ ਸੜਕ ਦੇ ਨਜ਼ਦੀਕ ਹੈ। ਉਸ ਦਾ ਪੋਤਰਾ ਦਮਨਪ੍ਰੀਤ ਸਾਈਕਲ ’ਤੇ ਗੁਰਦੁਆਰੇ ਜਾਣ ਲਈ ਸੜਕ ਖਾਲੀ ਹੋਣ ਦੀ ਉਡੀਕ ਕਰ ਰਿਹਾ ਸੀ, ਇਸ ਦੌਰਾਨ ਉਸ ਨੂੰ ਇੱਕ ਕਾਰ ਚਾਲਕ ਨੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਐੱਸਐੱਚਓ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਕਾਰ ਚਾਲਕ ਅਰੁਣ ਕੁਮਾਰ ਵਿਰੁੱਧ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement