ਹਾਦਸੇ ਵਿੱਚ ਜ਼ਖ਼ਮੀ ਦੀ ਪੀਜੀਆਈ ’ਚ ਮੌਤ
08:00 AM Nov 15, 2023 IST
ਪੱਤਰ ਪ੍ਰੇਰਕ
ਲਹਿਰਾਗਾਗਾ, 14 ਨਵੰਬਰ
ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਭਾਈ ਕੀ ਪਿਸ਼ੌਰ ਵਾਸੀ ਦੀ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਅਵਤਾਰ ਸਿੰਘ ਪੁੱਤਰ ਪੂਰਨ ਸਿੰਘ ਨੇ ਲਹਿਰਾਗਾਗਾ ਸਦਰ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਜਗਤਾਰ ਸਿੰਘ (50) 31 ਅਕਤੂਬਰ ਦੀ ਰਾਤ ਨੂੰ ਆਪਣੇ ਮੋਟਰਸਾਈਕਲ ’ਤੇ ਪਿੰਡ ਖੋਖਰ ਤੋਂ ਸੰਗਤਪੁਰਾ ਨੂੰ ਜਾ ਰਿਹਾ ਸੀ। ਰਾਤ ਲਗਪਗ 12.30 ਵਜੇ ਇੱਕ ਆਲਟੋ ਕਾਰ ਨੇ ਉਸ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਕੁਲਵੀਰ ਸਿੰਘ ਵਾਸੀ ਗਿਦੜਿਆਣੀ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 279, 304ਏ ਅਤੇ 427 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ
Advertisement
Advertisement