ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਖ਼ਮੀ ਵਿਅਕਤੀ ਨੇ ਦਮ ਤੋੜਿਆ

07:34 AM Sep 22, 2024 IST

ਪੱਤਰ ਪ੍ਰੇਰਕ
ਸਮਾਣਾ, 21 ਸਤੰਬਰ
ਇੱਥੇ ਪਾਤੜਾਂ ਸੜਕ ’ਤੇ ਸ਼ਕਤੀ ਵਾਟਿਕਾ ਨੇੜੇ ਮੋਟਰਸਾਈਕਲ ਚਾਲਕ ਨੂੰ ਕਿਸੇ ਅਣਪਛਾਤੇ ਕਾਰ ਚਾਲਕ ਨੇ ਫੇਟ ਮਾਰ ਦਿੱਤੀ। ਜ਼ਖ਼ਮੀ ਹੋਏ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਜੱਜਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਰਨੈਲ ਸਿੰਘ (55) ਦੇ ਪੁੱਤਰ ਜਸਨਪ੍ਰੀਤ ਸਿੰਘ ਵਾਸੀ ਪਿੰਡ ਮਵੀਕਲਾਂ ਅਨੁਸਾਰ ਉਹ 12 ਸਤੰਬਰ ਨੂੰ ਦੁਪਹਿਰ ਸਮੇਂ ਆਪਣੇ ਪਿਤਾ ਨਾਲ ਸਮਾਣਾ ਤੋਂ ਖ਼ਰੀਦਦਾਰੀ ਕਰ ਕੇ ਮੋਟਰਸਾਈਕਲ ’ਤੇ ਵਾਪਸ ਆ ਰਹੇ ਸਨ। ਇਸ ਦੌਰਾਨ ਪਟਿਆਲਾ ਵੱਲੋਂ ਆ ਰਹੇ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਫ਼ਰਾਰ ਹੋ ਗਿਆ। ਦੋਵਾਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਜਰਨੈਲ ਸਿੰਘ ਨੂੰ ਪਟਿਆਲਾ ਰਾਜਿੰਦਰਾ ਹਸਪਤਾਲ ’ਚ ਰੈਫਰ ਕਰ ਦਿੱਤਾ ਜਿੱਥੇ ਕੱਲ੍ਹ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ।

Advertisement

Advertisement