ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਖਮੀ ਔਰਤ ਨੇ ਇਲਾਜ ਦੌਰਾਨ ਦਮ ਤੋੜਿਆ

07:06 AM Sep 08, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 7 ਸਤੰਬਰ
ਇਥੋਂ ਦੀ ਏਅਰੋਸਿਟੀ ਸੜਕ ’ਤੇ ਲੰਘੇ ਦਿਨੀਂ ਕਾਰ ਵੱਲੋਂ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਜ਼ਖਮੀ ਹੋਇਆ ਉਸ ਦਾ ਪਤੀ ਜ਼ੇਰੇ ਇਲਾਜ ਹੈ। ਮ੍ਰਿਤਕ ਔਰਤ ਦੀ ਪਛਾਣ ਸੁਖਵਿੰਦਰ ਕੌਰ (44) ਅਤੇ ਜ਼ਖ਼ਮੀ ਦੀ ਪਛਾਣ ਅਨੋਖ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਜ਼ਖ਼ਮੀ ਅਨੋਖ ਸਿੰਘ ਵਾਸੀ ਸ਼ੰਭੂ ਕਲਾ ਜ਼ਿਲ੍ਹਾ ਪਟਿਆਲਾ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਹ ਸਿੰਘਪੁਰਾ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਲੰਘੇ ਦਿਨੀਂ ਉਹ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਐਕਟਿਵਾ ’ਤੇ ਰਾਜਪੁਰਾ ਤੋਂ ਆਪਣੇ ਪਿੰਡ ਸਿੰਘਪੁਰਾ ਵਲ ਆ ਰਹੇ ਸੀ। ਇਸ ਦੌਰਾਨ ਚੰਡੀਗੜ੍ਹ-ਅੰਬਾਲਾ ਹਾਈਵੇਅ ਤੋਂ ਏਅਰੋਸਿਟੀ ਰੋਡ ’ਤੇ ਰਾਤ ਦੇ 11 ਵਜੇ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਦੋਵੇਂ ਜਣੇ ਜ਼ਖਮੀਂ ਹੋ ਗਏ। ਇਸ ਦੌਰਾਨ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਦੌਰਾਨ ਉਨ੍ਹਾਂ ਨੇ ਕਾਰ ਦਾ ਨੰਬਰ ਨੋਟ ਕਰ ਲਿਆ। ਜ਼ਖ਼ਮੀ ਹਾਲਤ ਵਿੱਚ ਰਾਹਗੀਰ ਉਨ੍ਹਾਂ ਨੂੰ ਚੰਡੀਗੜ੍ਹ ਸੈਕਟਰ 32 ਹਸਪਤਾਲ ਲੈ ਗਏ ਜਿਥੇ ਇਲਾਜ ਦੌਰਾਨ ਲੰਘੀ ਰਾਤ ਉਸ ਦੀ ਪਤਨੀ ਸੁਖਵਿੰਦਰ ਕੌਰ ਦੀ ਮੌਤ ਹੋ ਗਈ।

Advertisement

Advertisement