ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵੱਲੋਂ ਕੰਮਕਾਜ ਠੱਪ

07:06 AM Aug 02, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਗਸਤ
ਇੰਸਪੈਕਟੋਰੇਟ ਫੂਡ ਸਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਫੂਡ ਤੇ ਸਪਲਾਈ ਵਿਭਾਗ ਦੇ ਜ਼ਿਲ੍ਹਾ ਭਰ ਦੇ ਇੰਸਪੈਕਟਰਾਂ ਵੱਲੋਂ ਆਮ ਕੰਮਕਾਜ ਠੱਪ ਕਰ ਕੇ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਵਿਭਾਗ ਦੇ ਮੁੱਖ ਅਫ਼ਸਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਅਤੇ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕਰਨ ਤੋਂ ਖਫ਼ਾ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਂਸਲ ਨੇ ਕਿਹਾ ਕਿ ਵਿਭਾਗ ਵਲੋਂ ਇੱਕ ਸਾਲ ਪਹਿਲਾਂ ਫੀਲਡ ਸਟਾਫ਼ ਨੂੰ ਕਨਵੈਨਸ਼ ਅਲਾਊਂਸ ਦੇਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਵਿਭਾਗ ਦੇ ਜੀਐੱਮ ਵਿੱਤ ਵਲੋਂ ਤਰ੍ਹਾਂ ਤਰਾਂ ਦੇ ਬੇਤੁਕੇ ਇਤਰਾਜ਼ ਲਗਾ ਕੇ ਬਿੱਲ ਪਾਸ ਨਹੀਂ ਕੀਤੇ ਜਾ ਰਹੇ ਅਤੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਫੀਲਡ ਸਟਾਫ ਨੂੰ ਕੋਈ ਵੀ ਅਦਾਇਗੀ ਨਹੀਂ ਕੀਤੀ ਅਤੇ ਕਰੋੜਾਂ ਰੁਪਏ ਦੀ ਅਦਾਇਗੀ ਕਰੀਬ ਇੱਕ ਸਾਲ ਤੋਂ ਲਟਕ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅਨਾਜ ਮੰਡੀਆਂ ਵਿਚ ਖਰੀਦ ਸਮੇਂ ਬਿੱਲ, ਅੰਕੜਿਆਂ ਨੂੰ ਪੋਰਟਲ ਉਪਰ ਅਪਲੋਡ ਕਰਨ ਲਈ ਕਣਕ ਦੇ ਸੀਜ਼ਨ 2023-24 ਦੌਰਾਨ ਮੁਹੱਈਆ ਕਰਵਾਏ ਡਾਟਾ ਐਂਟਰੀ ਅਪਰੇਟਰਾਂ ਦੇ ਬਿੱਲਾਂ ਦੀ ਅਦਾਇਗੀ ਇੱਕ ਸਾਲ ਬੀਤਣ ਮਗਰੋਂ ਵੀ ਨਹੀਂ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਗਰਗ ਨੇ ਦੱਸਿਆ ਕਿ ਕਣਕ ਦੀ ਵੰਡ ਦੌਰਾਨ ਵਰਤੇ ਗਏ ਧਰਮ ਕੰਡਿਆਂ ਦੀ ਪੇਮੈਂਟ ਵੀ ਪਿਛਲੇ ਇੱਕ ਸਾਲ ਤੋਂ ਨਹੀਂ ਹੋਈ। ਦੋ-ਦੋ ਸਾਲ ਬੀਤਣ ਉਪਰੰਤ ਵੀ ਵਿਭਾਗ ਦੇ ਨਿਰੀਖਕਾਂ ਨੂੰ 4-9-14 ਦੀ ਤਰੱਕੀ ਨਹੀਂ ਦਿੱਤੀ ਗਈ। ਵਿਭਾਗ ਵਲੋਂ ਨਵੀਂ ਜਾਰੀ ਕੀਤੀ ਪਾਲਿਸੀ ਦੌਰਾਨ ਲੇਬਰ ਰੇਟਾਂ ਵਿਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ’ਚ ਯੂਨੀਅਨ ਆਗੂ ਦਵਿੰਦਰ ਸਿੰਘ, ਗੁਰਿੰਦਰਪਾਲ ਸਿੰਘ, ਇੰਦਰਜੀਤ ਸਿੰਘ ਧੂਰੀ, ਨਵਤੇਜ ਸਿੰਘ, ਕ੍ਰਿਸ਼ਨ ਕੁਮਾਰ, ਚਰਨਪਾਲ ਸਿੰਘ ਲੌਂਗੋਵਾਲ, ਪ੍ਰਦੀਪ ਸਿੰਘ ਸ਼ੇਰਪੁਰ, ਗੌਤਮ ਕੁਮਾਰ ਭਵਾਨੀਗੜ੍ਹ, ਨਰਿੰਦਰ ਸਿੰਘ ਚੀਮਾ, ਅਵਤਾਰ ਸਿੰਘ, ਅਲਕਾ ਗੁਪਤਾ ਆਦਿ ਸ਼ਾਮਲ ਸਨ।

Advertisement

Advertisement
Advertisement