ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਥਾ ਨੇ 8ਵੀਂ ਤੋਂ 12ਵੀਂ ਤੱਕ ਦੇ ਹੋਣਹਾਰ ਵਿਦਿਆਰਥੀ ਸਨਮਾਨੇ

06:45 AM Sep 26, 2024 IST
ਵਿਦਿਆਰਥੀ ਨਾਲ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਹੋਰ।

ਜਗਜੀਤ ਕੁਮਾਰ
ਖਮਾਣੋਂ, 25 ਸਤੰਬਰ
ਸਟੂਡੈਂਟ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਮਰਹੂਮ ਪੰਡਿਤ ਹਰੀ ਚੰਦ (ਭਾਮੀਆਂ ਵਾਲੇ) ਨੂੰ ਸਮਰਪਿਤ ਕਰਵਾਏ ਸਨਮਾਨ ਸਮਾਗਮ ਦੌਰਾਨ ਖਮਾਣੋਂ ਤਹਿਸੀਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ (ਪ੍ਰਾਈਵੇਟ, ਸਰਕਾਰੀ) ਦੇ ਅੱਠਵੀਂ ਤੋਂ ਬਾਰਵੀਂ ਤੱਕ ਦੇ ਆਪਣੇ ਗਰੁੱਪ ਵਿਚੋਂ ਪਹਿਲੇ ਤਿੰਨ ਸਥਾਨ ਲੈਣ ਵਾਲੇ 19 ਵਿਦਿਆਰਥੀਆਂ ਨੂੰ ਕ੍ਰਮਵਾਰ 5 ਹਜ਼ਾਰ, 3 ਹਜ਼ਾਰ ਤੇ 2 ਹਜ਼ਾਰ ਦੇ ਨਗਦ ਇਨਾਮ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਰੁਪਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਖਮਾਣੋਂ ਗੁਰਦੀਪ ਸਿੰਘ ਅਤੇ ਸੰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਨੇ ਸੰਸਥਾ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਮੰਚ ਦੀ ਕਾਰਵਾਈ ਡਾ. ਗੁਰਪ੍ਰੀਤ ਸਿੰਘ ਵਲੋਂ ਚਲਾਈ ਗਈ। ਇਸ ਮੌਕੇ ਟਰੱਸਟ ਦੇ ਪ੍ਰਧਾਨ ਭਜਨੀਕ ਸਿੰਘ, ਦਿਲਬਾਰਾ ਸਿੰਘ, ਹਰਬੰਸ ਸਿੰਘ ਧਾਰਨੀ, ਸੇਵਾਮੁਕਤ ਪ੍ਰਿੰਸੀਪਲ ਬਲੌਰ ਸਿੰਘ ਬੋਪਾਰਾਏ, ਸ਼ਰਨਜੀਤ ਸਿੰਘ, ਡਾ. ਅਮਰਜੀਤ ਸੋਹਲ, ਗੁਰਪ੍ਰੀਤ ਸਿੰਘ ਖਮਾਣੋਂ, ਗੁਰਮਿੰਦਰ ਸਿੰਘ ਗਰੇਵਾਲ, ਡਾ. ਸੁਖਦੇਵ ਸਿੰਘ ਕੰਗ ਆਦਿ ਹਾਜ਼ਰ ਸਨ।

Advertisement

Advertisement